ਬਠਿੰਡਾ: ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਬਠਿੰਡਾ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਬੀਤੀ ਦੇਰ ਸ਼ਾਮ ਬਠਿੰਡਾ ਪੁੱਜੇ ਅਤੇ ਇੱਥੇ ਰਾਤ ਦੇ ਆਰਾਮ ਕਰਨ ਤੋਂ ਬਾਅਦ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸੀ.ਐਮ ਮਾਨ ਨੇ ਸ਼ਰਧਾਲੂਆਂ ਨੂੰ ਨਮਸਕਾਰ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।
ਇਸ ਤੋਂ ਬਾਅਦ ਮੀਡੀਆ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿਹਤ ਮੰਤਰੀ ਡਾ: ਵਿਜੇ ਸਿੰਗਲਾ, ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕ ਬਲਜਿੰਦਰ ਕੌਰ, ਸਰਦੂਲਗੜ੍ਹ ਤੋਂ ਗੁਰਪ੍ਰੀਤ ਬਣਾਂਵਾਲੀ, ਭੁੱਚੋ ਤੋਂ ਮਾਸਟਰ ਜਗਸੀਰ ਸਿੰਘ, ਮੌੜ ਤੋਂ ਸੁਖਵੀਰ ਸਿੰਘ ਵੀ ਹਾਜ਼ਰ ਸਨ।
ਵਿਸਾਖੀ ਅਤੇ ਖ਼ਾਲਸਾ ਪੰਥ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। pic.twitter.com/wYRhOAoQk4
— Bhagwant Mann (@BhagwantMann) April 14, 2022
ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ਤੇ ਵੀ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰ ਲਿਖਿਆ- ਵਿਸਾਖੀ ਅਤੇ ਖ਼ਾਲਸਾ ਪੰਥ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।