Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਉਸਾਰੀ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੀਐਮ ਮਾਨ ਨੇ ਮਜ਼ਦੂਰਾਂ ਦੀ ਮਹੀਨਾਵਾਰ ਆਮਦਨ ਵਿੱਚ 10 ਫੀਸਦੀ ਵਾਧਾ ਕੀਤਾ ਹੈ। ਸੀਐਮ ਮਾਨ ਨੇ ਅੱਜ ਉਸਾਰੀ ਮਜ਼ਦੂਰ ਬੋਰਡ ਦੀ ਮੀਟਿੰਗ ਕੀਤੀ ਅਤੇ ਮਜ਼ਦੂਰਾਂ ਲਈ ਸਰਕਾਰ ਦੀਆਂ ਸਕੀਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪਿੰਡਾਂ, ਲੇਬਰ ਚੌਕਾਂ ਅਤੇ ਉਸਾਰੀ ਵਾਲੀਆਂ ਥਾਵਾਂ ‘ਤੇ ਵੱਡੇ ਪੱਧਰ ‘ਤੇ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ ਅਤੇ ਇਕ ਐਪ ਵੀ ਜਾਰੀ ਕੀਤੀ ਹੈ ਤਾਂ ਜੋ ਹਰ ਮਜ਼ਦੂਰ ਸਰਕਾਰ ਦੀ ਸਕੀਮ ਦਾ ਲਾਭ ਲੈ ਸਕੇ।
ਦਿਨ ਰਾਤ ਮਿਹਨਤ ਕਰ ਪੰਜਾਬ ਦੇ ਵਿਕਾਸ ‘ਚ ਅਹਿਮ ਯੋਗਦਾਨ ਪਾਉਣ ਵਾਲੇ ਉਸਾਰੀ ਮਜ਼ਦੂਰਾਂ ਲਈ ਅੱਜ ਮੈਂ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ…
ਰਜਿਸਟਰਡ ਉਸਾਰੀ ਮਜ਼ਦੂਰਾਂ ਦੀ ਘੱਟੋਂ ਘੱਟ ਮਹੀਨਾ ਵਾਰ ਆਮਦਨ ਦੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ..ਤਾਂ ਜੋ ਪਸੀਨਾ ਸੁੱਕਣ ਤੋਂ ਪਹਿਲਾਂ ਮਜ਼ਦੂਰ ਦੀ ਮਿਹਨਤ ਦੀ ਕਮਾਈ ਓਹਦੇ ਹੱਥਾਂ ‘ਚ ਹੋਵੇ… pic.twitter.com/6LQdaMrnbI
— Bhagwant Mann (@BhagwantMann) October 10, 2022
ਮੁੱਖ ਮੰਤਰੀ ਵੱਲੋਂ ਮਜ਼ਦੂਰਾਂ ਲਈ ਲਿਆ ਗਿਆ ਫੈਸਲਾ 1 ਸਤੰਬਰ 2022 ਤੋਂ ਲਾਗੂ ਮੰਨਿਆ ਜਾਵੇਗਾ। 10 ਲੱਖ ਨਿਰਮਾਣ ਮਜ਼ਦੂਰਾਂ ਨੂੰ ਰਜਿਸਟਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਸਮੇਂ ਪੰਜਾਬ ਵਿੱਚ 5 ਲੱਖ ਦੇ ਕਰੀਬ ਰਜਿਸਟਰਡ ਉਸਾਰੀ ਕਿਰਤੀ ਹਨ।