ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨਾ ਦਿਖਾਉਣ ‘ਤੇ ਨਾਰਾਜ਼ਗੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਇਸ ਗੱਲ ਦੀ ਸਖ਼ਤ ਨਿਖੇਧੀ ਕਰਦੀ ਹੈ। ਇਹ ਕੇਂਦਰ ਸਰਕਾਰ ਦੀ ਵੱਡੀ ਗਲਤੀ ਹੈ ਅਤੇ ਪੰਜਾਬੀਆਂ ਨਾਲ ਧੋਖਾ ਵੀ।
ਸੀ.ਐਮ ਮਾਨ ਨੇ ਭਾਜਪਾ ਦੀ ਨੀਅਤ ‘ਤੇ ਸਵਾਲ ਉਠਾਏ ਅਤੇ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਪੰਜਾਬ ਦੇ ਆਗੂਆਂ ਨੂੰ ਵੀ ਪੁੱਛਿਆ ਕਿ ਕੀ ਤੁਸੀਂ ਭਾਜਪਾ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਦੇ ਸਾਹਮਣੇ ਇਹ ਮੁੱਦਾ ਉਠਾਓਗੇ ਕਿ ਆਜ਼ਾਦੀ ਦੀ ਲੜਾਈ ‘ਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਸੀ। ਇਸ ਦੇ ਬਾਵਜੂਦ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ ਹੈ।