ਚੰਡੀਗੜ੍ਹ: ਪੰਜਾਬ ਦੇ ਵਿਗੜਦੇ ਹਾਲਾਤ ਅਤੇ ਗੈਂਗਸਟਰਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਨਾਲ ਮੀਟਿੰਗ ਕੀਤੀ। ਸੀਐਮ ਮਾਨ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਕੈਨੇਡੀਅਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਗੈਂਗਸਟਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਮੁੱਦੇ ‘ਤੇ ਚਰਚਾ ਕੀਤੀ। …ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਨੂੰ ਫੜ ਕੇ ਇੱਥੇ ਲਿਆਂਦਾ ਜਾ ਸਕਦਾ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਸੀਐਮ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਮੇਰੀ ਮੰਗ ਸੁਣੀ ਅਤੇ ਜਲਦੀ ਹੀ ਪੂਰਾ ਕਰਨ ਦਾ ਭਰੋਸਾ ਦਿੱਤਾ।
ਕੈਨੇਡਾ ‘ਚ ਭਾਰਤੀ ਮਸਲਿਆਂ ਦੇ ਹਾਈ ਕਮਿਸ਼ਨਰ @HCCanInd ਨਾਲ ਮੁਲਾਕਾਤ ਦੌਰਾਨ ਚਰਚਾ ਕੀਤੀ..ਜਿਹੜੇ ਗੈਂਗਸਟਰ ਕੈਨੇਡਾ ਬੈਠ ਪੰਜਾਬ ਦਾ ਮਾਹੌਲ ਖ਼ਰਾਬ ਕਰਦੇ ਹਨ..ਉਨ੍ਹਾਂ ਨੂੰ ਕਿਸੇ ਤਰੀਕੇ ਫੜ੍ਹ ਕੇ ਪੰਜਾਬ ਲਿਆਇਆ ਜਾ ਸਕੇ ਅਤੇ ਕਾਨੂੰਨੀ ਕਾਰਵਾਈ ਕਰ ਸਕੀਏ.
ਉਨ੍ਹਾਂ ਮੇਰੀ ਮੰਗ ‘ਤੇ ਗੌਰ ਫ਼ਰਮਾਉਂਦਿਆਂ ਜਲਦ ਹੱਲ ਦਾ ਭਰੋਸਾ ਦਿੱਤਾ pic.twitter.com/JnBRSALY0V
— Bhagwant Mann (@BhagwantMann) June 10, 2022
ਕਾਬਿਲੇਗੌਰ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆ ਚੁੱਕੀ ਹੈ। ਇਸਦੇ ਨਾਲ ਹੀ ਹੁਣ ਪੰਜਾਬ ਦੀ ਮਾਨ ਸਰਕਾਰ ਹੁਣ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰੇਗੀ। ਜੋ ਗੈਂਗਸਟਰ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਦਾ ਮਾਹੌਮ ਖਰਾਬ ਕਰ ਰਹੇ ਹਨ ਉਨ੍ਹਾਂ ਦੀ ਹੁਣ ਖੈਰ ਨਹੀਂ।