ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ’ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵਿਧਾਨ ਸਭਾ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਜੇਕਰ ਸਦਨ ‘ਚ ਜਗ੍ਹਾ ਨਾ ਮਿਲੀ ਤਾਂ ਆਮ ਆਦਮੀ ਪਾਰਟੀ ਵਿਧਾਨ ਸਭਾ ਦੇ ਬਾਹਰ ਮੌਕ ਇਜਲਾਸ ਕਰੇਗੀ।
ਦੱਸ ਦੇਈਏ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਪੱਤਰ ‘ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 22 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਰੱਦ ਕਰ ਦਿੱਤਾ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਇਨ੍ਹਾਂ ਆਗੂਆਂ ਨੇ ਕਿਹਾ ਹੈ ਕਿ ਸਿਰਫ਼ ਸੂਬਾ ਸਰਕਾਰ ਦੇ ਹੱਕ ਵਿੱਚ ‘ਭਰੋਸੇ ਦਾ ਮਤਾ’ ਪੇਸ਼ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੋਈ ਕਾਨੂੰਨੀ ਵਿਵਸਥਾ ਨਹੀਂ ਹੈ। ਕਾਰਨ ਮਾਮਲੇ ਦੀ ਜਾਂਚ ਕਰਕੇ ਕਾਨੂੰਨੀ ਰਾਏ ਲਈ ਗਈ ਹੈ।