ਉੱਤਰ-ਪੱਛਮੀ, ਮੱਧ ਭਾਰਤ, ਪੂਰਬੀ ਭਾਰਤ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ-ਤਿੰਨ ਦਿਨਾਂ ਦੌਰਾਨ ਸੀਤ ਲਹਿਰ ਦੇ ਹਾਲਾਤ ਬਣੇ ਰਹਿਣਗੇ। ਦੱਸ ਦੇਈਏ ਕਿ ਭਾਰਤ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਸ ਦੌਰਾਨ ਭਾਰਤ ਦੇ ਕਈ ਰਾਜਾਂ ਵਿੱਚ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਦੇ ਅਨੁਸਾਰ ਤਾਜ਼ਾ ਪੱਛਮੀ ਗੜਬੜੀ ਦੇ ਕਾਰਨ, 29-31 ਜਨਵਰੀ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇੱਕ ਹੋਰ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ, ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ 2 ਤੋਂ 4 ਫਰਵਰੀ ਤੱਕ ਮੈਦਾਨੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਵਿਦਰਭ, ਬਿਹਾਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਅਤੇ 28 ਤੋਂ 30 ਜਨਵਰੀ ਦੇ ਦੌਰਾਨ ਓਡੀਸ਼ਾ ਵਿੱਚ ਅਗਲੇ 24 ਘੰਟਿਆਂ ਦੌਰਾਨ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਠੰਡੀਆਂ ਹਵਾਵਾਂ ਚੱਲਣਗੀਆਂ। ਇਸ ਤੋਂ ਇਲਾਵਾ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਵਿਦਰਭ ਵਿੱਚ ਅਤੇ ਉੱਤਰ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ‘ਤੇ ਅਗਲੇ ਦੋ ਦਿਨਾਂ ਦੌਰਾਨ ਠੰਡੇ ਰਹਿਣ ਦੀ ਸੰਭਾਵਨਾ ਹੈ।