Friday, November 15, 2024
HomePoliticsCongress MLA Vikramjit Chaudhary has resigned from the post of Chief Whip of Congress in the Punjab Vidhan Sabhaਕਾਂਗਰਸ ਵਿਧਾਇਕ ਵਿਕਰਮਜੀਤ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਦੇ ਚੀਫ਼...

ਕਾਂਗਰਸ ਵਿਧਾਇਕ ਵਿਕਰਮਜੀਤ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ

 

ਜਲੰਧਰ/ਚੰਡੀਗੜ੍ਹ (ਸਾਹਿਬ): ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਨੇ ਆਪਣਾ ਅਸਤੀਫ਼ਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ।

 

  1. ਖਬਰਾਂ ਮੁਤਾਬਕ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਪੰਜਾਬ ਦੇ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ। ਦੱਸ ਦਈਏ ਕਿ ਚੌਧਰੀ ਸੰਤੋਖ ਦਾ ਪਰਿਵਾਰ ਜਲੰਧਰ ‘ਚ ਚੰਨੀ ਦੀ ਦਖਲਅੰਦਾਜ਼ੀ ਤੋਂ ਬਾਅਦ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਹੈ। ਚੌਧਰੀ ਪਰਿਵਾਰ ਜਲੰਧਰ ਤੋਂ ਮੁੜ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ। ਵਿਕਰਮ ਚੌਧਰੀ ਨੇ ਵਿਧਾਨ ਸਭਾ ਵਿੱਚ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
  2. ਦੱਸ ਦਈਏ ਕਿ ਵਿਕਰਮਜੀਤ ਸਿੰਘ ਮਰਹੂਮ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਪੁੱਤਰ ਹਨ। ਸੰਤੋਖ ਸਿੰਘ ਦੀ ਪਿਛਲੇ ਸਾਲ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਕਾਂਗਰਸ ਨੇ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਸੀ ਪਰ ਕਰਮਜੀਤ ਕੌਰ ਚੌਧਰੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
RELATED ARTICLES

LEAVE A REPLY

Please enter your comment!
Please enter your name here

Most Popular

Recent Comments