Nation Post

ਯੂਕਰੇਨ ਦੀ ਰਾਜਧਾਨੀ ਕੀਵ ‘ਚ ਹਟਾਇਆ ਗਿਆ ਕਰਫਿਊ, ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਂ ‘ਤੇ ਲਿਜਾਣ ਦੀ ਦਿੱਤੀ ਸਲਾਹ

ਯੂਕਰੇਨ ਅਤੇ ਰੂਸ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਯੂਕਰੇਨ ਦੀ ਰਾਜਧਾਨੀ ਕੀਵ ਤੋਂ ਕਰਫਿਊ ਹਟਾ ਲਿਆ ਗਿਆ ਹੈ। ਅਜਿਹੇ ‘ਚ ਹੁਣ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀ ਰੇਲਵੇ ਸਟੇਸ਼ਨ ਤੋਂ ਟ੍ਰੇਨ ਅਤੇ ਬੱਸ ਲੈ ਕੇ ਸ਼ਹਿਰ ਤੋਂ ਬਾਹਰ ਨਿਕਲ ਸਕਦੇ ਹਨ। ਯੂਕਰੇਨ ਦੀ ਸਰਕਾਰ ਨੇ ਸਲਾਹ ਦਿੱਤੀ ਹੈ ਕਿ ਸਾਰੇ ਵਿਦਿਆਰਥੀਆਂ ਨੂੰ ਪੱਛਮੀ ਹਿੱਸਿਆਂ ਦੀ ਯਾਤਰਾ ਲਈ ਰੇਲਵੇ ਸਟੇਸ਼ਨ ‘ਤੇ ਲਿਜਾਇਆ ਜਾਵੇ। ਯੂਕਰੇਨ ਦੀ ਸਰਕਾਰ ਲੋਕਾਂ ਨੂੰ ਕੱਢਣ ਲਈ ਵਿਸ਼ੇਸ਼ ਟਰੇਨਾਂ ਚਲਾ ਰਹੀ ਹੈ। ਇਨ੍ਹਾਂ ਟਰੇਨਾਂ ‘ਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਂ ‘ਤੇ ਲਿਜਾਣ ਦੀ ਸਲਾਹ ਦਿੱਤੀ ਗਈ ਹੈ। ਯੂਕਰੇਨ ‘ਚ 2 ਦਿਨਾਂ ਬਾਅਦ ਕਰਫਿਊ ਹਟਾ ਲਿਆ ਗਿਆ ਹੈ, ਜਿਸ ਤੋਂ ਬਾਅਦ ਟੈਕਸੀਆਂ ਵੀ ਚੱਲ ਰਹੀਆਂ ਹਨ।

Exit mobile version