ਚੰਡੀਗੜ੍ਹ: ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਚਾਂਦੀ ਤਮਗਾ ਜੇਤੂ ਨੂੰ 50 ਲੱਖ, ਕਾਂਸੀ ਤਮਗਾ ਜੇਤੂ ਨੂੰ 40 ਲੱਖ ਅਤੇ ਭਾਗ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦਿੱਤੇ ਜਾਣਗੇ।
ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਸਮਾਰੋਹ ਦੌਰਾਨ…Live https://t.co/V3sMe5Kf2L
— Bhagwant Mann (@BhagwantMann) August 27, 2022
ਚੰਡੀਗੜ੍ਹ ਵਿੱਚ ਹੋਏ ਇਸ ਸਨਮਾਨ ਸਮਾਰੋਹ ਵਿੱਚ ਮੁੱਖ ਮੰਤਰੀ ਨੇ ਤਮਗਾ ਜੇਤੂਆਂ ਅਤੇ ਭਾਗ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਸਾਰੇ ਖਿਡਾਰੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਮੈਦਾਨ ‘ਤੇ ਉਤਰਨਾ ਬਹੁਤ ਵੱਡੀ ਗੱਲ ਹੈ। ਇਹ ਬਹੁਤ ਔਖਾ ਕੰਮ ਹੈ ਅਤੇ ਮੈਂ ਇਸ ਨੂੰ ਖੇਡਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ, ਮੈਨੂੰ ਮਾਣ ਹੈ ਕਿ ਮੈਨੂੰ ਤੁਹਾਨੂੰ ਮਿਲਣ ਦਾ ਮੌਕਾ ਮਿਲਿਆ।