ਦੇਸ਼ ਵਿੱਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ| ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 3 ਲੱਖ 33 ਹਜ਼ਾਰ 533 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 525 ਲੋਕਾਂ ਦੀ ਮੌਤ ਹੋ ਗਈ ਹੈ । ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 17.78 ਪ੍ਰਤੀਸ਼ਤ ਹੈ। ਵੱਡੀ ਗੱਲ ਇਹ ਹੈ ਕਿ ਐਤਵਾਰ ਨੂੰ ਦੇਸ਼ ਵਿੱਚ ਸ਼ਨੀਵਾਰ ਨਾਲੋਂ 4 ਹਜ਼ਾਰ 171 ਘੱਟ ਮਾਮਲੇ ਸਾਹਮਣੇ ਆਏ ਹਨ। ਦਰਅਸਲ ਬੀਤੇ ਦਿਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 3 ਲੱਖ 37 ਹਜ਼ਾਰ 704 ਮਾਮਲੇ ਸਾਹਮਣੇ ਆਏ ਸਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 21 ਲੱਖ 87 ਹਜ਼ਾਰ 205 ਹੋ ਗਈ ਹੈ। ਦੱਸ ਦੇਈਏ ਕਿ ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 89 ਹਜ਼ਾਰ 409 ਹੋ ਗਈ ਹੈ। ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ 2 ਲੱਖ 59 ਹਜ਼ਾਰ 168 ਲੋਕ ਠੀਕ ਹੋਏ ਹਨ। ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 65 ਲੱਖ 60 ਹਜ਼ਾਰ 650 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਜੇਕਰ ਇੱਥੇ ਦੇਸ਼ ਵਿੱਚ ਹੋਏ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 161 ਕਰੋੜ ਤੋਂ ਵੱਧ ਦੋਜ ਦਿੱਤੀਆਂ ਜਾ ਚੁੱਕੀਆਂ ਹਨ। ਦੱਸ ਦੇਈਏ ਕਿ ਵੈੱਬਸਾਈਟ ਵਰਲਡੋਮੀਟਰ ਮੁਤਾਬਕ ਦੁਨੀਆ ਭਰ ਵਿੱਚ ਤਿੰਨ ਦਿਨਾਂ ‘ਚ 1 ਕਰੋੜ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਜਦਕਿ ਔਸਤਨ 9000 ਲੋਕ ਰੋਜ਼ਾਨਾ ਆਪਣੀ ਜਾਨ ਗੁਆ ਰਹੇ ਹਨ।