Friday, November 15, 2024
HomeCrimeਡੀਜੀਪੀ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਪਤਨੀ ਤੇ ਲਗੇ...

ਡੀਜੀਪੀ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਪਤਨੀ ਤੇ ਲਗੇ ਦੋਸ਼ਾਂ ਦੀ ਜਾਂਚ ਲਈ ਕੀਤਾ SIT ਦਾ ਗਠਨ

ਚੰਡੀਗੜ੍ਹ (ਰਾਘਵ): ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਆਈਪੀਐੱਸ ਪਤਨੀ ਜੋਤੀ ਯਾਦਵ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਾਈਬਰ ਕ੍ਰਾਈਮ ਸੈੱਲ ਇੰਸਪੈਕਟਰ ਅਮਨਜੋਤ ਵੱਲੋਂ ਜੋੜੇ ‘ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਹੁਣ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਕਰੇਗੀ। ਡੀਜੀਪੀ ਗੌਰਵ ਯਾਦਵ ਨੇ ਤਿੰਨ ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਹੈ ਜਿਸ ਦੀ ਅਗਵਾਈ ਏਡੀਜੀਪੀ ਵੀ ਨੀਰਜਾ ਕਰਨਗੇ। ਐੱਸਆਈਟੀ ‘ਚ ਆਈਜੀਪੀ ਧਨਪ੍ਰੀਤ ਕੌਰ ਤੇ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੂੰ ਸ਼ਾਮਲ ਕੀਤਾ ਗਿਆ ਹੈ। ਸਾਈਬਰ ਕ੍ਰਾਈਮ ਇੰਸਪੈਕਟਰ ਅਮਨਜੋਤ ਕੌਰ ਨੇ ਡੀਜੀਪੀ ਗੌਰਵ ਯਾਦਵ ਨੂੰ ਲਿਖੇ ਪੱਤਰ ਵਿਚ 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਦੇ ਦੋਸ਼ ਲਗਾਏ ਹਨ।

ਸੂਤਰਾਂ ਮੁਤਾਬਕ ਡੀਜੀਪੀ ਗੌਰਵ ਯਾਦਵ ਇਸ ਮਾਮਲੇ ਨੂੰ ਲੈ ਕੇ ਕਾਫੀ ਗੰਭੀਰ ਹਨ। ਉਨ੍ਹਾਂ ਆਪਣੇ ਹੋਰ ਉੱਚ ਅਧਿਕਾਰੀਆਂ ਨੂੰ ਇਸ ਕੇਸ ‘ਤੇ ਕੰਮ ਕਰਨ ਤੇ ਐਸਆਈਟੀ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ ਹੈ। ਡੀਜੀਪੀ ਪੰਜਾਬ ਨੂੰ ਲਿਖੇ ਪੱਤਰ ‘ਚ ਇੰਸਪੈਕਟਰ ਅਮਨਜੋਤ ਕੌਰ ਨੇ 100 ਕਰੋੜ ਰੁਪਏ ਦੇ ਕਥਿਤ ਸਾਈਬਰ ਘੁਟਾਲੇ ‘ਚ ਮੁਖਬਰ ਹੋਣ ਦਾ ਦਾਅਵਾ ਕੀਤਾ ਸੀ। ਮੰਤਰੀ ਅਤੇ ਉਨ੍ਹਾਂ ਦੀ ਪਤਨੀ ‘ਤੇ ਦੋਸ਼ ਲਗਾਏ ਗਏ ਸਨ। ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਆਈਪੀਐਸ ਅਧਿਕਾਰੀ ਪਤਨੀ ਜੋਤੀ ਯਾਦਵ ਨੇ ਪਹਿਲਾਂ ਹੀ ਇਕ ਬਿਆਨ ਜਾਰੀ ਕਰਕੇ ਦੋਸ਼ਾਂ ਨੂੰ ਨਕਾਰਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਇੰਸਪੈਕਟਰ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਜਨਤਕ ਭਾਸ਼ਣ ਦਿੰਦਿਆਂ ਬੈਂਸ ਨੇ ਕਿਹਾ ਕਿ ਉਨ੍ਹਾਂ ਦਾ ਅਕਸ ਸ਼ੀਸ਼ੇ ਵਾਂਗ ਸਾਫ਼ ਤੇ ਸਪੱਸ਼ਟ ਹੈ ਅਤੇ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਵੀ ਨਹੀਂ ਹੈ।

ਮੁੱਢਲੀ ਜਾਂਚ ਦੀ ਅਗਵਾਈ ਕਰਨ ਵਾਲੀ ਅਧਿਕਾਰੀ ਨੇ ਕਾਲ ਸੈਂਟਰ ਦੇ ਮਾਲਕ ਵਿਜੈ ਰਾਇ ਕਪੂਰੀਆ ਨੂੰ ਕਈ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਸੀ। ਇੰਸਪੈਕਟਰ ਨੇ ਦੋਸ਼ ਲਗਾਇਆ ਕਿ ਕਪੂਰੀਆ ਦੇ ‘ਆਪ’ ਮੰਤਰੀ ਹਰਜੋਤ ਬੈਂਸ ਨਾਲ ਸੰਬੰਧ ਸਨ, ਕਿਉਂਕਿ ਦੋਵੇਂ ਨੰਗਲ ਤੋਂ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਬੈਂਸ ਦੀ ਪਤਨੀ ਜਾਂਚ ਵਿਚ ਅੜਿੱਕਾ ਪਾ ਰਹੀ ਸੀ ਤੇ ਇਸ ਨੂੰ ਰੋਕਣ ਲਈ ਦਬਾਅ ਬਣਾ ਰਹੀ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments