Nation Post

Diljit Dosanjh: ਦਿਲਜੀਤ ਦੋਸਾਂਝ ਦੇ LPU ਪ੍ਰੋਗਰਾਮ ਨੂੰ ਲੈ ਕੇ ਵਿਵਾਦ, ਜਾਣੋ ਕੀ ਹੈ ਪੂਰਾ ਮਾਮਲਾ

diljit dosanjh

diljit dosanjh

Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਫਗਵਾੜਾ ਦੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹੋਇਆ ਪ੍ਰੋਗਰਾਮ ਵਿਵਾਦਾਂ ‘ਚ ਘਿਰ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੁਲਿਸ ਨੇ ਦਿਲਜੀਤ ਦੋਸਾਂਝ ਨੂੰ ਇਸ ਪ੍ਰੋਗਰਾਮ ਵਿੱਚ ਲੈ ਕੇ ਆਉਣ ਵਾਲੀ ਸਾਰੇਗਾਮਾਪਾ ਕੰਪਨੀ ਅਤੇ ਹੈਲੀਕਾਪਟਰ ਦੇ ਪਾਇਲਟ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਖਬਰਾਂ ਮੁਤਾਬਕ ਪਹਿਲਾਂ ਤਾਂ ਦਿਲਜੀਤ ਦੁਸਾਂਝ ਦਾ ਹੈਲੀਕਾਪਟਰ ਨਿਰਧਾਰਤ ਥਾਂ ‘ਤੇ ਨਹੀਂ ਉਤਾਰਿਆ ਗਿਆ, ਦੂਜਾ ਦਿਲਜੀਤ ਦਾ ਪ੍ਰੋਗਰਾਮ ਵੀ ਇਕ ਘੰਟੇ ਤੋਂ ਵੱਧ ਸਮਾਂ ਚੱਲਦਾ ਰਿਹਾ, ਜਿਸ ਕਾਰਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

Exit mobile version