ਨਵੀਂ ਦਿੱਲੀ (ਹਰਮੀਤ) : ਚੋਣ ਕਮਿਸ਼ਨ ਅੱਜ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਸੁਪਰੀਮ ਕੋਰਟ ਵੱਲੋਂ ਨਿਰਧਾਰਤ 30 ਸਤੰਬਰ ਦੀ ਸਮਾਂ ਸੀਮਾ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਯੋਜਨਾ ਬਣਾ ਰਿਹਾ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਅਤੇ ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ।
ਚੋਣ ਕਮਿਸ਼ਨ ਨੇ ਹਾਲ ਹੀ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਅਤੇ ਹਰਿਆਣਾ ਦਾ ਦੌਰਾ ਕੀਤਾ ਹੈ, ਪਰ ਅਜੇ ਤੱਕ ਮਹਾਰਾਸ਼ਟਰ ਦਾ ਦੌਰਾ ਨਹੀਂ ਕੀਤਾ ਹੈ।