Friday, November 15, 2024
HomePolitics34 trains affected and 11 cancelledਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕੀਤਾ, 34 ਟਰੇਨਾਂ ਪ੍ਰਭਾਵਿਤ...

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕੀਤਾ, 34 ਟਰੇਨਾਂ ਪ੍ਰਭਾਵਿਤ ਅਤੇ 11 ਰੱਦ

 

ਚੰਡੀਗੜ੍ਹ (ਸਾਹਿਬ) – ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। ਕਿਸਾਨ ਸ਼ੰਭੂ ਸਰਹੱਦ ਨੇੜੇ ਰੇਲਵੇ ਲੱਗਦੇ ਟਰੈਕ ‘ਤੇ ਬੈਠ ਗਏ ਹਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪਰ ਕਿਸਾਨ ਬੈਰੀਕੇਡ ਤੋੜ ਕੇ ਟਰੈਕ ‘ਤੇ ਬੈਠ ਗਏ। ਕਿਸਾਨਾਂ ਦੇ ਧਰਨੇ ਕਾਰਨ 34 ਟਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਡਾਈਵਰਟ ਕਰ ਦਿੱਤੇ ਗਏ ਹਨ।

 

 

  1. ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਸੜਕਾਂ ਤੋਂ ਬਾਅਦ ਕਿਸਾਨ ਰੇਲ ਟਰੈਕ ‘ਤੇ ਉਤਰ ਆਏ।
  2. ਧਰਨੇ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਰੇਲ ਗੱਡੀ ਨੂੰ ਰੋਕਣਾ ਨਹੀਂ ਚਾਹੁੰਦੇ ਸੀ। ਪਰ ਸਰਾਕਾਰ ਨੇ ਸਾਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ ਹੈ, ਉਨ੍ਹਾਂ ਨੇ ਸਾਡੇ ਨਾਲ ਵਾਅਦਾ ਕੀਤਾ ਸੀ। ਕਿ ਉਹ ਗ੍ਰਿਫਤਾਰ ਕੀਤੇ ਗਏ ਆਗੂ ਨੂੰ 16 ਅਪ੍ਰੈਲ ਤੱਕ ਰਿਹਾਅ ਕਰ ਦੇਣਗੇ ਪਰ ਅਜਿਹੀ ਨਹੀਂ ਹੋਇਆ।
RELATED ARTICLES

LEAVE A REPLY

Please enter your comment!
Please enter your name here

Most Popular

Recent Comments