Friday, November 15, 2024
HomePoliticsਕਿਸਾਨਾਂ ਨੂੰ 11 ਜੂਨ ਤੋਂ ਮਿਲੇਗਾ ਝੋਨਾ ਲਾਉਣ ਲਈ ਨਹਿਰੀ ਪਾਣੀ

ਕਿਸਾਨਾਂ ਨੂੰ 11 ਜੂਨ ਤੋਂ ਮਿਲੇਗਾ ਝੋਨਾ ਲਾਉਣ ਲਈ ਨਹਿਰੀ ਪਾਣੀ

ਚੰਡੀਗੜ੍ਹ (ਰਾਘਵ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments