ਚੰਡੀਗੜ੍ਹ (ਸਾਹਿਬ): ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਵੀਰਵਾਰ ਦਿੱਲੀ ਪੁੱਜੇ ਅਤੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਨਾਲ ਮੁਲਾਕਾਤ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਜੱਸੀ ਪੰਜਾਬ ਦੇ ਤਲਵੰਡੀ ਸਾਬੋ ਖੇਤਰ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਉਹ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਜੱਸੀ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੁੜਮ ਹੈ।
- ਜੱਸੀ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਰਾਜੀਵ ਚੰਦਰਸ਼ੇਖਰ ਨੇ ਜੱਸੀ ਨੂੰ ਗਲੇ ਵਿੱਚ ਭਾਜਪਾ ਦਾ ਪਟਕਾ ਪਹਿਨਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਮਿੰਦਰ ਸਿੰਘ ਜੱਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਵਿੱਚ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕਾਰਨ ਦੱਸਿਆ। ਹਰਮਿੰਦਰ ਸਿੰਘ ਨੇ ਕਿਹਾ, ”ਮੈਂ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੋਂ ਪ੍ਰੇਰਨਾ ਲੈ ਕੇ ਭਾਜਪਾ ਵਿੱਚ ਆਇਆ ਹਾਂ ਉਹਨਾਂ ਭਾਰਤ ਦਾ ਨਾਂ ਦੁਨੀਆ ‘ਚ ਉੱਚਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਦੁਨੀਆ ਵਿੱਚ ਜੋ ਅਕਸ ਬਣਾਇਆ ਹੈ, ਮੈਂ ਉਸ ਤੋਂ ਬਹੁਤ ਪ੍ਰਭਾਵਿਤ ਹਾਂ।
- ਜ਼ਿਕਰਯੋਗ ਹੈ ਕਿ ਹਰਮਿੰਦਰ ਸਿੰਘ ਜੱਸੀ ਇਸ ਤੋਂ ਪਹਿਲਾਂ ਕਾਂਗਰਸ ਦੇ ਸਰਗਰਮ ਆਗੂ ਸਨ। ਬਠਿੰਡਾ ਦੇ ਤਲਵੰਡੀ ਸਾਬੋ ਖੇਤਰ ਤੋਂ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਉਕਤ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਸੀ। ਡੇਰਾ ਮੁਖੀ ਦਾ ਕੁੜਮ ਅਤੇ ਡੇਰਾ ਪ੍ਰੇਮੀ ਹੋਣ ਕਾਰਨ ਉਸ ਨੂੰ ਡੇਰੇ ਦਾ ਪੂਰਾ ਸਮਰਥਨ ਹਾਸਲ ਸੀ।