ਲੁਧਿਆਣਾ (ਰਾਘਵ): ਲੁਧਿਆਣਾ ਦੇ ਦੁੱਗਰੀ ‘ਚ ਸਿੱਧਵਾਂ ਨਹਿਰ ਦੇ ਕੰਢੇ ਪੁਲ ਹੇਠਾਂ ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ। ਦੋਵਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਨੂੰ ਮ੍ਰਿਤਕਾਂ ਦੇ ਹੋਣ ਵਾਲੇ ਜਵਾਈ ਨੇ ਅੰਜਾਮ ਦਿੱਤਾ ਹੈ।
ਮ੍ਰਿਤਕ ਔਰਤ ਦੀ ਪਛਾਣ ਪੁਸ਼ਪਾ ਦੇਵੀ (50) ਅਤੇ ਉਸ ਦੇ ਪੁੱਤਰ ਪ੍ਰਦੀਪ (20) ਵਜੋਂ ਹੋਈ ਹੈ। ਕਤਲ ਦਾ ਕਾਰਨ ਕੀ ਸੀ, ਇਸ ਦੀ ਜਾਂਚ ਅਜੇ ਜਾਰੀ ਹੈ। ਸੂਚਨਾ ਮਿਲਦੇ ਹੀ ਥਾਣਾ ਦੁੱਗਰੀ ਦੇ ਸੀਨੀਅਰ ਅਧਿਕਾਰੀ ਅਤੇ ਥਾਣਾ ਦੁੱਗਰੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਤੋਂ ਬਾਅਦ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲੀਸ ਨੇ ਪੁਸ਼ਪਾ ਦੇਵੀ ਦੇ ਹੋਣ ਵਾਲੇ ਜਵਾਈ ਅਮਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਪੁਸ਼ਪਾ ਦੇਵੀ ਅਤੇ ਉਸ ਦਾ ਪਰਿਵਾਰ ਪੁਲ ਦੇ ਹੇਠਾਂ ਝੁੱਗੀ ‘ਚ ਰਹਿੰਦਾ ਸੀ। ਉਸ ਦੀ ਲੜਕੀ ਦਾ ਵਿਆਹ ਮੁਲਜ਼ਮ ਅਮਰਦੀਪ ਸਿੰਘ ਨਾਲ ਹੋਣਾ ਸੀ। ਪਰਿਵਾਰ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਸ਼ਨੀਵਾਰ ਦੇਰ ਰਾਤ ਪੁਸ਼ਪਾ ਦੇਵੀ ਅਤੇ ਉਸ ਦਾ ਬੇਟਾ ਬੈਠੇ ਸਨ। ਇਸੇ ਦੌਰਾਨ ਮੁਲਜ਼ਮ ਅਮਰਦੀਪ ਸਿੰਘ ਉਥੇ ਪਹੁੰਚ ਗਿਆ ਅਤੇ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਝਗੜਾ ਹੋ ਗਿਆ। ਇਸ ਦੌਰਾਨ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦਾ ਕਤਲ ਕਰ ਦਿੱਤਾ ਅਤੇ ਉਥੋਂ ਫ਼ਰਾਰ ਹੋ ਗਏ।
ਸ਼ਨੀਵਾਰ ਸਵੇਰੇ ਲਾਸ਼ ਨੂੰ ਦੇਖ ਕੇ ਰਾਹਗੀਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ। ਕਤਲ ਦਾ ਕਾਰਨ ਅਤੇ ਅਜਿਹਾ ਕਿਉਂ ਕੀਤਾ ਗਿਆ, ਇਹ ਪਤਾ ਲਗਾਉਣ ਲਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਥਾਣਾ ਦੁੱਗਰੀ ਦੇ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।