ਕੁੱਝ ਦੀਨਾ ਤੋਂ ਉੱਤਰ ਭਾਰਤ ਵਿੱਚ ਇਸ ਸਮੇਂ ਹੱਡਾਂ ਨੂੰ ਕੰਬਾਉਣ ਵਾਲੀ ਠੰਢ ਪੈ ਰਹੀ ਹੈ ਤੇ ਅਗਲੇ ਕੁੱਝ ਦਿਨਾਂ ਤੱਕ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਪਿਛਲੇ ਇੱਕ ਹਫ਼ਤੇ ਤੋਂ ਧੁੱਪ ਨਾ ਨਿਕਲਣ ਕਾਰਨ ਠੰਢ ਦਾ ਕਹਿਰ ਜ਼ਿਆਦਾ ਵਧ ਗਿਆ ਹੈ। ਦੱਸ ਦੇਈਏ ਕਿ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਵੀ ਕੀਤੀ ਹੈ ਕਿ ਉੱਤਰ ਭਾਰਤ ਵਿੱਚ 21 ਜਨਵਰੀ ਤੋਂ ਪੱਛਮੀ ਗੜਬੜੀ ਮੁੜ ਸਰਗਰਮ ਹੋਵੇਗੀ। ਜਿਸ ਕਾਰਨ ਉੱਤਰ ਭਾਰਤ ਦੇ ਪਹਾੜੀ ਇਲਾਕਿਆਂ `ਤੇ ਹਲਕੀ ਤੋਂ ਮੱਧਮ ਬਰਫ਼ਬਾਰੀ ਤੇ ਤੇਜ਼ ਮੀਂਹ ਦੇਖਣ ਨੂੰ ਮਿਲ ਸਕਦਾ ਹੈ।
ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਸਮੇਤ ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਜੂਦਾ ਤਾਪਮਾਨ ਦੀ ਗੱਲ ਕੀਤੀ ਜਾਏ ਤਾਂ ਪੰਜਾਬ `ਚ ਵੱਧ ਤੋਂ ਵੱਧ ਤਾਪਮਾਨ 16.4 ਡਿਗਰੀ ਸੈਲਸੀਅਸ (ਬਠਿੰਡਾ) ਦਰਜ ਕੀਤਾ ਗਿਆ। ਜਦਕਿ ਘੱਟੋ ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ (ਹਲਵਾੜਾ) ਦਰਜ ਕੀਤਾ ਗਿਆ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:
ਦੱਸ ਦੇਈਏ ਕਿ ਦੂਜੇ ਪਾਸੇ ਹਰਿਆਣਾ `ਚ ਵੱਧ ਤੋਂ ਵੱਧ ਤਾਪਮਾਨ 16.0 ਡਿਗਰੀ ਸੈਲਸੀਅਸ (ਨਾਰਨੌਲ) ਦਰਜ ਕੀਤਾ ਗਿਆ, ਜਦਕਿ ਘੱਟੋ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ (ਨਾਰਨੌਲ) ਦਰਜ ਕੀਤਾ ਗਿਆ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:
ਤਾਪਮਾਨ ਹਰਿਆਣਾ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰ ਭਾਰਤ ਵਿੱਚ 21 ਜਨਵਰੀ ਤੋਂ ਪੱਛਮੀ ਗੜਬੜੀ ਸਰਗਰਮ ਰਹੇਗੀ। ਜਿਸ ਦੇ ਕਾਰਨ ਪਹਾੜੀ ਇਲਾਕਿਆਂ `ਤੇ ਭਾਰੀ ਬਰਫ਼ਬਾਰੀ ਤੇ ਤੇਜ਼ ਮੀਂਹ ਦੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਬਰਸਾਤ ਹੋ ਸਕਦੀ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ `ਚ 21, 22 ਤੇ 23 ਜਨਵਰੀ ਨੂੰ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣੈ ਕਿ ਮੀਂਹ ਪੈਣ ਤੋਂ ਬਾਅਦ ਠੰਢ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ।