ਅਬੋਹਰ (ਸਾਹਿਬ)- ਅਬੋਹਰ ਜੀਆਰਪੀ ‘ਚ ਤਾਇਨਾਤ ਹੋਮਗਾਰਡ ਦੀ ਬਠਿੰਡਾ ਨੇੜੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੰਤ ਨਗਰੀ ਦਾ ਰਹਿਣ ਵਾਲਾ ਹੋਮ ਗਾਰਡ ਹਰਿਆਣਾ ਦੇ ਜੀਂਦ ‘ਚ ਚੋਣ ਡਿਊਟੀ ਕਰਕੇ ਵਾਪਸ ਆ ਰਿਹਾ ਸੀ। ਜਿਸ ਦੀ ਮ੍ਰਿਤਕ ਦੇਹ ਦੇਰ ਸ਼ਾਮ ਅਬੋਹਰ ਪੁੱਜੀ। ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਮੁੱਖ ਸ਼ਿਵਪੁਰੀ ਵਿੱਚ ਪੂਰੇ ਸਤਿਕਾਰ ਨਾਲ ਕੀਤਾ ਗਿਆ।
- ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਉਮਰ ਕਰੀਬ 53 ਸਾਲ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਡਿਊਟੀ ’ਤੇ ਲੱਗਾ ਹੋਇਆ ਸੀ। ਅੱਜ ਉਹ ਚੋਣ ਡਿਊਟੀ ਤੋਂ ਬਾਅਦ ਵਾਪਸ ਅਬੋਹਰ ਆ ਰਹੇ ਸਨ ਕਿ ਰਸਤੇ ਵਿੱਚ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਜਿਸ ਨੂੰ ਤੁਰੰਤ ਬਠਿੰਡਾ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸੂਚਨਾ ਮਿਲਦੇ ਹੀ ਵਿਨੋਦ ਦਾ ਪਰਿਵਾਰ ਅਤੇ ਜੀਆਰਪੀ ਪੁਲਿਸ ਉੱਥੇ ਪਹੁੰਚ ਗਈ।
- ਦੇਰ ਸ਼ਾਮ ਉਨ੍ਹਾਂ ਦੀ ਦੇਹ ਨੂੰ ਪੂਰੇ ਸਤਿਕਾਰ ਨਾਲ ਅਬੋਹਰ ਲਿਆਂਦਾ ਗਿਆ। ਜਿਨ੍ਹਾਂ ਦਾ ਅੰਤਿਮ ਸੰਸਕਾਰ ਇੰਦਰਾ ਨਗਰੀ ਦੇ ਸ਼ਿਵਪੁਰੀ ਵਿਖੇ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਦੌਰਾਨ ਫ਼ਿਰੋਜ਼ਪੁਰ ਕਮਾਂਡੈਂਟ ਰਜਿੰਦਰਾ ਕਿ੍ਸ਼ਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਜਿਨ੍ਹਾਂ ਨੇ ਵਿਨੋਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
- ਵਿਨੋਦ ਕੁਮਾਰ ਦੇ ਪਰਿਵਾਰ ਨੇ ਮੰਗ ਕੀਤੀ ਕਿ ਉਸ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਡਿਊਟੀ ਦੌਰਾਨ ਹੋਈ ਮੌਤ ਲਈ ਚੋਣ ਕਮਿਸ਼ਨ ਤੋਂ ਮੁਆਵਜ਼ਾ ਦਿੱਤਾ ਜਾਵੇ।