Weather Update Today: ਉੱਤਰੀ ਭਾਰਤ ਹੀ ਨਹੀਂ ਦੇਸ਼ ਦੇ ਕਈ ਹਿੱਸਿਆਂ ‘ਚ ਇਨ੍ਹੀਂ ਦਿਨੀਂ ਭਿਆਨਕ ਗਰਮੀ ਪੈ ਰਹੀ ਹੈ। ਕਈ ਜ਼ਿਲ੍ਹਿਆਂ ‘ਚ ਤਾਪਮਾਨ 45 ਡਿਗਰੀ ਤੋਂ ਪਾਰ ਹੋ ਗਿਆ ਹੈ, ਜਦਕਿ ਕਈ ਥਾਵਾਂ ‘ਤੇ ਪਾਰਾ 46 ਡਿਗਰੀ ਤੋਂ ਵੀ ਜ਼ਿਆਦਾ ਲੋਕਾਂ ਨੂੰ ਪਰੇਸ਼ਾਨੀ ‘ਚ ਪਾ ਰਿਹਾ ਹੈ। ਇਸ ਦੌਰਾਨ ਬਿਜਲੀ ਕੱਟਾਂ ਨੇ ਵੀ ਲੋਕਾਂ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੱਤਾ ਹੈ। ਹਾਲਾਂਕਿ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਪੀ ਤੋਂ ਮਹਾਰਾਸ਼ਟਰ ਤੱਕ ਗਰਮੀ ਦੀ ਲਹਿਰ ਤਬਾਹੀ ਮਚਾ ਰਹੀ ਹੈ। ਬੀਤੇ ਦਿਨ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 46.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਚਾਰ-ਪੰਜ ਦਿਨਾਂ ਤੱਕ ਤਾਪਮਾਨ ਬਹੁਤ ਜ਼ਿਆਦਾ ਰਹਿਣ ਵਾਲਾ ਹੈ।
ਆਈਐਮਡੀ ਦੇ ਅਨੁਸਾਰ, ਪੱਛਮੀ ਰਾਜਸਥਾਨ ਵਿੱਚ ਅੱਜ ਤੋਂ 2 ਮਈ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਵਾਲੀ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਵਿਦਰਭ ਵਰਗੇ ਇਲਾਕਿਆਂ ‘ਚ 5 ਦਿਨਾਂ ਤੱਕ ਗਰਮੀ ਦੀ ਸਥਿਤੀ ਬਰਕਰਾਰ ਰਹੇਗੀ। ਦੂਜੇ ਪਾਸੇ ਪੰਜਾਬ-ਹਰਿਆਣਾ-ਚੰਡੀਗੜ੍ਹ, ਪੱਛਮੀ ਯੂ.ਪੀ., ਦਿੱਲੀ, ਰਾਜਸਥਾਨ, ਤੇਲੰਗਾਨਾ ਦੇ ਉੱਤਰੀ ਹਿੱਸੇ ਵਿੱਚ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਪੈਣ ਵਾਲੀ ਹੈ। ਬਿਹਾਰ, ਉੜੀਸਾ, ਪੱਛਮੀ ਬੰਗਾਲ, ਛੱਤੀਸਗੜ੍ਹ, ਗੁਜਰਾਤ, ਮੱਧ ਮਹਾਰਾਸ਼ਟਰ ਆਦਿ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਹਾਲਾਂਕਿ ਅਰੁਣਾਚਲ ਪ੍ਰਦੇਸ਼, ਅਸਾਮ-ਮੇਘਾਲਿਆ ਆਦਿ ਰਾਜਾਂ ‘ਚ ਹਲਕੀ ਬਾਰਿਸ਼ ਹੋਵੇਗੀ, ਜਿਸ ਕਾਰਨ ਉੱਥੇ ਰਹਿਣ ਵਾਲੇ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
ਮੌਸਮ ਵਿਭਾਗ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਗਰਮੀ ਦਾ ਕਹਿਰ ਜਾਰੀ ਰਹੇਗਾ। ਅੱਜ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਇਸ ਤੋਂ ਇਲਾਵਾ 1 ਮਈ ਨੂੰ ਘੱਟੋ-ਘੱਟ ਤਾਪਮਾਨ 24 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਦੋਵੇਂ ਦਿਨ ਹੀਟ ਵੇਵ ਦੇ ਹਾਲਾਤ ਗੰਭੀਰ ਰਹਿਣਗੇ। ਗੁਜਰਾਤ ਦੇ ਅਹਿਮਦਾਬਾਦ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਰਹੇਗਾ। ਇੱਥੇ ਵੀ ਹੀਟ ਵੇਵ ਦੇ ਹਾਲਾਤ ਬਰਕਰਾਰ ਹਨ। ਦੂਜੇ ਪਾਸੇ ਮੱਧ ਪ੍ਰਦੇਸ਼ ਵੀ ਇਨ੍ਹੀਂ ਦਿਨੀਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਭੋਪਾਲ ‘ਚ ਅੱਜ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਰਹੇਗਾ।
ਉੱਤਰਾਖੰਡ ਦਾ ਮੌਸਮ
ਪਹਾੜੀ ਸੂਬੇ ਉਤਰਾਖੰਡ ‘ਚ ਵੀ ਗਰਮੀ ਤੋਂ ਰਾਹਤ ਨਹੀਂ ਮਿਲੀ ਹੈ। ਦੇਹਰਾਦੂਨ ‘ਚ ਅੱਜ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹੇਗਾ। ਹਾਲਾਂਕਿ ਅੱਜ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਜੰਮੂ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ, ਜਦਕਿ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਇਸ ਤੋਂ ਇਲਾਵਾ ਲੇਹ ਦਾ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ। ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ।