ਸ਼ਿਮਲਾ: 14ਵੀਂ ਹਿਮਾਚਲ ਵਿਧਾਨ ਸਭਾ ਲਈ ਅੱਜ ਵੋਟਿੰਗ ਹੋ ਰਹੀ ਹੈ। ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ। ਆਮ ਆਦਮੀ ਪਾਰਟੀ ਵੀ ਸੂਬੇ ਵਿੱਚ ਸਿਆਸੀ ਜ਼ਮੀਨ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਰਾਜ ਭਰ ਵਿੱਚ 68 ਵਿਧਾਨ ਸਭਾ ਸੀਟਾਂ ਲਈ ਬਣਾਏ ਗਏ 7,881 ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਚੋਣ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ।
ਹਿਮਾਚਲ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਨੂੰ ਇੱਕ ਘੰਟਾ ਰਹਿ ਗਿਆ ਹੈ। ਸੂਬੇ ਦੇ ਲੋਕ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਪਰਿਵਾਰ ਨਾਲ ਆਪਣੀ ਵੋਟ ਪਾਈ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਸੇਰਾਜ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 44 ‘ਤੇ ਆਪਣੀ ਵੋਟ ਪਾਈ। ਇਸ ਦੌਰਾਨ ਜੈਰਾਮ ਠਾਕੁਰ ਨੇ ਕਿਹਾ ਕਿ ਮੈਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਵੋਟ ਪਾਉਣ ਲਈ ਜ਼ਰੂਰ ਜਾਓ ਅਤੇ ਪਹਿਲ ਦੇ ਆਧਾਰ ‘ਤੇ ਜਾਓ। ਵੱਧ ਤੋਂ ਵੱਧ ਵੋਟਾਂ ਪਾਓ।