Sunday, November 24, 2024
HomePunjabਪਟਿਆਲਾ 'ਚ ਭਿਆਨਕ ਸੜਕ ਹਾਦਸਾ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ

ਪਟਿਆਲਾ ‘ਚ ਭਿਆਨਕ ਸੜਕ ਹਾਦਸਾ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ

ਪਟਿਆਲਾ (ਜਸਪ੍ਰੀਤ): ਪਟਿਆਲਾ-ਸਰਹਿੰਦ ਰੋਡ ‘ਤੇ ਸਥਿਤ ਪਿੰਡ ਫੱਗਣ ਮਾਜਰਾ ਕੋਲ ਵਾਪਰੇ ਸੜਕ ਹਾਦਸੇ ‘ਚ ਕਾਰ ਸਵਾਰ ਦੋ ਸਕੇ ਭਰਾਵਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਰਛਪਾਲ ਸਿੰਘ (34) ਪਿੰਡ ਧਨੌਂਡਾ ਵਾਸੀ ਮੂਲੇਪੁਰ ਫਤਹਿਗੜ੍ਹ ਸਾਹਿਬ, ਰਘੁਵੀਰ ਸਿੰਘ (32) ਅਤੇ ਉਸ ਦੇ ਚਚੇਰੇ ਭਰਾ ਮਨਵੀਰ (21) ਵਜੋਂ ਹੋਈ ਹੈ। ਜਦੋਂਕਿ ਜ਼ਖ਼ਮੀਆਂ ’ਚ ਜ਼ਖਮੀ ਵਿੱਕੀ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ ਤੇ ਇੱਕ ਹੋਰ ਜ਼ਖ਼ਮੀ ਵਿਅਕਤੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਇਲਾਜ ਅਧੀਨ ਹੈ। ਇਸ ਹਾਦਸੇ ’ਚ ਕਾਰ ਤੇ ਲੋਡੈਡ ਟਰੈਕਟਰ-ਟਰਾਲੀ ਵਿਚਾਲੇ ਸਿੱਧੀ ਟੱਕਰ ਹੋ ਗਈ। ਕਾਰ ਫਤਿਹਗੜ੍ਹ ਸਾਹਿਬ ਤੋਂ ਪਟਿਆਲਾ ਵੱਲ ਆ ਰਹੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਐੱਫ ਦੇ ਕਾਂਸਟੇਬਲ ਬੌਬੀ ਖਾਨ, ਚਮਕੌਰ ਸਿੰਘ ਅਤੇ ਸੰਦੀਪ ਗਿੱਲ ਨੇ ਤੁਰੰਤ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਗੱਡੀ ’ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਪਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ’ਚ ਮ੍ਰਿਤਕ ਅਤੇ ਜ਼ਖ਼ਮੀ ਵਿਅਕਤੀ ਜੇਸੀਬੀ ਮਸ਼ੀਨਾਂ ਚਲਾਉਣ ਦਾ ਕੰਮ ਕਰਦੇ ਸਨ।

ਪੁਲਿਸ ਜਾਣਕਾਰੀ ਅਨੁਸਾਰ ਰਘਵੀਰ ਸਿੰਘ ਦੇ ਰਿਸ਼ਤੇਦਾਰ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਸ਼ਨੀਵਾਰ ਰਾਤ ਰਘੁਬੀਰ ਅਤੇ ਰਛਪਾਲ ਆਪਣੇ ਚਚੇਰੇ ਭਰਾ ਅਤੇ ਬਿਮਾਰ ਇਕ ਹੋਰ ਰਿਸ਼ਤੇਦਾਰ ਦਾ ਪਤਾ ਲੈਣ ਲਈ ਕਾਰ ’ਚ ਫਤਹਿਗੜ੍ਹ ਸਾਹਿਬ ਤੋਂ ਪਟਿਆਲਾ ਵੱਲ ਆ ਰਹੇ ਸਨ। ਇਨ੍ਹਾਂ ਵਿਅਕਤੀਆਂ ਦੇ ਅੱਗੇ ਇੱਕ ਟਰੈਕਟਰ ਟਰਾਲੀ ਜਾ ਰਹੀ ਸੀ, ਜਿਸ ਦੀ ਪਟਿਆਲਾ ਵੱਲੋਂ ਆ ਰਹੀ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਤੋਂ ਪਹਿਲਾਂ ਟਰੈਕਟਰ ਚਾਲਕ ਨੇ ਆਪਣੇ ਆਪ ਨੂੰ ਬਚਾਉਣ ਲਈ ਅਚਾਨਕ ਟਰੈਕਟਰ ਮੋੜ ਦਿੱਤਾ, ਜਿਸ ਕਾਰਨ ਪਿੱਛੇ ਤੋਂ ਆ ਰਹੀ ਕਾਰ ਟਰੈਕਟਰ ਨਾਲ ਟਕਰਾ ਗਈ। ਟਰੈਕਟਰ ਦੇ ਦੋ ਟੁਕੜੇ ਹੋ ਗਏ ਅਤੇ ਸਾਰੇ ਸਵਾਰ ਕਾਰ ਦੇ ਅੰਦਰ ਹੀ ਫਸ ਗਏ। ਐੱਸਐੱਸਐੱਫ ਦੀ ਟੀਮ ਅਤੇ ਰਾਹਗੀਰਾਂ ਨੂੰ ਕਾਰ ਦੀ ਤਾਕੀ ਨੂੰ ਤੋੜ ਕੇ ਇਨ੍ਹਾਂ ਸਾਰੇ ਲੋਕਾਂ ਨੂੰ ਬਾਹਰ ਕੱਢਣਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਫੱਗਣਮਾਜਰਾ ਚੌਕੀ ਦੇ ਇੰਚਾਰਜ ਐੱਸਆਈ ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦੇ ਆਉਣ ਤੋਂ ਬਾਅਦ ਐਤਵਾਰ ਸ਼ਾਮ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ। ਇਸ ਸਬੰਧੀ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments