ਨਵੀਂ ਦਿੱਲੀ: ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਨੇ ਦੱਖਣੀ ਅਫਰੀਕਾ ਵਿੱਚ ਹੋਣ ਵਾਲੀ ਤਿਕੋਣੀ ਲੜੀ ਦੇ ਨਾਲ-ਨਾਲ ਆਗਾਮੀ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਬੀਸੀਸੀਆਈ ਨੇ ਐਲਾਨ ਕੀਤਾ ਕਿ ਹਰਮਨਪ੍ਰੀਤ ਕੌਰ ਫਰਵਰੀ ਵਿੱਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਟੀਮ ਇੰਡੀਆ ਦੀ ਅਗਵਾਈ ਕਰੇਗੀ, ਜਦਕਿ ਸਮ੍ਰਿਤੀ ਮੰਧਾਨਾ ਉਪ ਕਪਤਾਨ ਹੋਵੇਗੀ। ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ 15 ਮੈਂਬਰੀ ਮਜ਼ਬੂਤ ਟੀਮ ਦੀ ਚੋਣ ਕੀਤੀ ਹੈ। ਟੀਮ ਇੰਡੀਆ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ 12 ਫਰਵਰੀ ਨੂੰ ਕੇਪਟਾਊਨ ਵਿੱਚ ਪਾਕਿਸਤਾਨ ਖ਼ਿਲਾਫ਼ ਕਰੇਗੀ।
ਭਾਰਤੀ ਟੀਮ ਦਾ ਐਲਾਨ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ ਵਰਮਾ, ਯਸਤਿਕਾ ਭਾਟੀਆ (ਵਿਕਟਕੀਪਰ), ਰਿਚਾ ਘੋਸ਼ (ਵਿਕਟਕੀਪਰ), ਜੇਮਿਮਾ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਦੇਵਿਕਾ ਵੈਦਿਆ, ਰਾਧਾ ਯਾਦਵ, ਰੇਣੂਕਾ ਠਾਕੁਰ, ਅੰਜਾ। ਪੂਜਾ ਵਸਤਰਕਾਰ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ।