ਨਵੀਂ ਦਿੱਲੀ (ਸਾਹਿਬ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸਰਕਾਰ ਮਿਲਟਰੀ ਸਕੂਲਾਂ ਦਾ ਨਿੱਜੀਕਰਨ ਕਰਕੇ ਫੌਜੀ ਸੇਵਾ ਦੀ ਸਥਾਪਿਤ ਪਰੰਪਰਾ ਨੂੰ ਤਬਾਹ ਕਰ ਰਹੀ ਹੈ, ਇਸ ਲਈ ਇਸ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਤੁਰੰਤ ਵਾਪਸ ਲਿਆ ਜਾਵੇ।
- ਖੜਗੇ ਨੇ ਕਿਹਾ ਕਿ ਸੂਚਨਾ ਦੇ ਅਧਿਕਾਰ (RTI.) ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਲਗਭਗ 62 ਫੀਸਦੀ ਸੈਨਿਕ ਸਕੂਲਾਂ ਦੇ ਨਿੱਜੀਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਨ੍ਹਾਂ ‘ਚੋਂ ਜ਼ਿਆਦਾਤਰ ਸਕੂਲ ਰਾਸ਼ਟਰੀ ਸਵੈਮ ਸੇਵਕ ਸੰਘ (RSS) ਵੱਲੋਂ ਜਨਤਕ ਭਾਈਵਾਲੀ (PPP) ਮੋਡ ‘ਚ ਨਿੱਜੀ ਤੌਰ ‘ਤੇ ਚਲਾਏ ਜਾ ਰਹੇ ਹਨ, ਜੋ ਭਾਰਤੀ ਜਨਤਾ ਪਾਰਟੀ (BJP) ਦੇ ਨੇਤਾਵਾਂ ਦੀ ਮਲਕੀਅਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਥਿਆਰਬੰਦ ਸੈਨਾਵਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੀ ਵਿਚਾਰਧਾਰਾ ਤੋਂ ਹਮੇਸ਼ਾ ਦੂਰ ਰੱਖਿਆ ਗਿਆ ਹੈ ਅਤੇ ਇਸ ਰਵਾਇਤ ਨੂੰ ਕਾਇਮ ਰੱਖਣ ਲਈ ਸੈਨਿਕ ਸਕੂਲਾਂ ਦੇ ਨਿੱਜੀਕਰਨ ਦੀ ਪ੍ਰਕਿਰਿਆ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।
- ਖੜਗੇ ਨੇ ਲਿਖਿਆ, “ਤੁਸੀਂ ਜਾਣਦੇ ਹੋ ਕਿ ਭਾਰਤੀ ਲੋਕਤੰਤਰ ਨੇ ਰਵਾਇਤੀ ਤੌਰ ‘ਤੇ ਸਾਡੀਆਂ ਹਥਿਆਰਬੰਦ ਸੈਨਾਵਾਂ ਨੂੰ ਕਿਸੇ ਵੀ ਪੱਖਪਾਤੀ ਰਾਜਨੀਤੀ ਤੋਂ ਦੂਰ ਰੱਖਿਆ ਹੈ। ਦੇਸ਼ ਦੀਆਂ ਸਰਕਾਰਾਂ ਨੇ ਹਮੇਸ਼ਾ ਹਥਿਆਰਬੰਦ ਬਲਾਂ ਅਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਨੂੰ ਸਿਆਸੀ ਪਾਰਟੀ ਵਿਚਾਰਧਾਰਾਵਾਂ ਦੇ ਪਰਛਾਵੇਂ ਤੋਂ ਦੂਰ ਰੱਖਿਆ ਹੈ।”