IND vs AUS, 2nd T-20 : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਨਾਗਪੁਰ ‘ਚ ਖੇਡਿਆ ਗਿਆ। ਆਸਟਰੇਲੀਆ ਨੇ ਪਹਿਲੇ ਟੀ-20 ਵਿੱਚ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾਇਆ। ਦੂਜੇ ਟੀ-20 ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਅਤੇ ਆਸਟ੍ਰੇਲੀਆ ਦੋਵਾਂ ਨੇ ਦੋ-ਦੋ ਬਦਲਾਅ ਕੀਤੇ ਹਨ। ਮੈਚ ਅੱਠ ਓਵਰਾਂ ਦਾ ਸੀ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਓਵਰਾਂ ਵਿੱਚ ਪੰਜ ਵਿਕਟਾਂ ’ਤੇ 90 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ ਟੀਚਾ 7.2 ਓਵਰਾਂ ‘ਚ ਚਾਰ ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ।
ਭਾਰਤ ਨੇ ਦੂਜੇ ਟੀ-20 ਵਿੱਚ ਆਸਟਰੇਲੀਆ ਨੂੰ ਛੇ ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਸੀਰੀਜ਼ ਵੀ 1-1 ਦੀ ਬਰਾਬਰੀ ‘ਤੇ ਆ ਗਈ ਹੈ। ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਫੈਸਲਾਕੁੰਨ ਮੈਚ 25 ਸਤੰਬਰ ਨੂੰ ਹੈਦਰਾਬਾਦ ‘ਚ ਖੇਡਿਆ ਜਾਵੇਗਾ। ਮੈਦਾਨ ਗਿੱਲਾ ਹੋਣ ਕਾਰਨ ਟਾਸ ਦੋ ਘੰਟੇ 45 ਮਿੰਟ ਦੀ ਦੇਰੀ ਨਾਲ ਸ਼ੁਰੂ ਹੋਇਆ। ਮੈਚ ਅੱਠ ਓਵਰਾਂ ਦਾ ਕਰ ਦਿੱਤਾ ਗਿਆ। ਪਾਵਰਪਲੇ ਦੋ ਓਵਰਾਂ ਦਾ ਸੀ ਅਤੇ ਇੱਕ ਗੇਂਦਬਾਜ਼ ਨੂੰ ਸਿਰਫ਼ ਦੋ ਓਵਰ ਕਰਨੇ ਪੈਂਦੇ ਸਨ।
ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆ ਨੇ ਅੱਠ ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ’ਤੇ 90 ਦੌੜਾਂ ਬਣਾਈਆਂ। ਮੈਥਿਊ ਵੇਡ ਨੇ 20 ਗੇਂਦਾਂ ‘ਤੇ 43 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਦੇ ਨਾਲ ਹੀ ਆਰੋਨ ਫਿੰਚ ਨੇ 15 ਗੇਂਦਾਂ ਵਿੱਚ 31 ਦੌੜਾਂ ਬਣਾਈਆਂ। ਅਕਸ਼ਰ ਪਟੇਲ ਨੇ ਦੋ ਵਿਕਟਾਂ ਲਈਆਂ।
ਜਵਾਬ ‘ਚ ਭਾਰਤ ਨੇ ਟੀਚਾ 7.2 ਓਵਰਾਂ ‘ਚ ਚਾਰ ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਕਪਤਾਨ ਰੋਹਿਤ ਸ਼ਰਮਾ ਨੇ 20 ਗੇਂਦਾਂ ਵਿੱਚ 46 ਦੌੜਾਂ ਦੀ ਨਾਬਾਦ ਪਾਰੀ ਖੇਡੀ। ਉਸ ਨੇ ਆਪਣੀ ਪਾਰੀ ਵਿੱਚ ਚਾਰ ਚੌਕੇ ਤੇ ਚਾਰ ਛੱਕੇ ਲਾਏ। ਇਸ ਦੇ ਨਾਲ ਹੀ ਦਿਨੇਸ਼ ਕਾਰਤਿਕ ਨੇ ਅੱਠਵੇਂ ਓਵਰ ਵਿੱਚ ਇੱਕ ਛੱਕਾ ਅਤੇ ਇੱਕ ਚੌਕਾ ਲਗਾ ਕੇ ਮੈਚ ਨੂੰ ਸਮਾਪਤ ਕਰ ਦਿੱਤਾ। ਕਾਰਤਿਕ ਦੋ ਗੇਂਦਾਂ ਵਿੱਚ 10 ਦੌੜਾਂ ਬਣਾ ਕੇ ਨਾਬਾਦ ਰਿਹਾ। ਕੇਐੱਲ ਰਾਹੁਲ ਨੇ 10 ਦੌੜਾਂ, ਵਿਰਾਟ ਕੋਹਲੀ ਨੇ 11 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਸੂਰਿਆਕੁਮਾਰ ਯਾਦਵ ਖਾਤਾ ਵੀ ਨਹੀਂ ਖੋਲ੍ਹ ਸਕੇ। ਐਡਮ ਜ਼ਾਂਪਾ ਨੇ ਤਿੰਨ ਵਿਕਟਾਂ ਲਈਆਂ।
ਆਸਟ੍ਰੇਲੀਆ: ਐਰੋਨ ਫਿੰਚ (ਸੀ), ਕੈਮਰਨ ਗ੍ਰੀਨ, ਸਟੀਵ ਸਮਿਥ, ਗਲੇਨ ਮੈਕਸਵੈੱਲ, ਸ਼ਾਨ ਐਬੋਟ, ਟਿਮ ਡੇਵਿਡ, ਮੈਥਿਊ ਵੇਡ (ਡਬਲਯੂ.ਕੇ.), ਪੈਟ ਕਮਿੰਸ, ਡੈਨੀਅਲ ਸੈਮਸ, ਐਡਮ ਜ਼ੈਂਪਾ, ਜੋਸ਼ ਹੇਜ਼ਲਵੁੱਡ।
ਭਾਰਤ: ਕੇਐੱਲ ਰਾਹੁਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ, ਅਕਸ਼ਰ ਪਟੇਲ, ਹਰਸ਼ਲ ਪਟੇਲ, ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਾਹਲ।