Nation Post

Independence Day: ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ CM ਮਾਨ ਲੁਧਿਆਣਾ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਪਹੁੰਚੇ ਪਟਿਆਲਾ

ਲੁਧਿਆਣਾ: ਦੇਸ਼ ਅੱਜ 75ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਪੀਐਮ ਮੋਦੀ ਨੇ ਦੇਸ਼ ਨੂੰ 75ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਲਾਲ ਕਿਲ੍ਹੇ ਦੀ ਚੌਂਕੀ ਤੋਂ ਤਿਰੰਗਾ ਲਹਿਰਾਇਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣ ਮੌਕੇ ਲੁਧਿਆਣਾ ਤੋਂ ਰਾਜ ਪੱਧਰੀ ਪ੍ਰੋਗਰਾਮ ਵਿੱਚ ਪੁੱਜੇ। ਇਸ ਪ੍ਰੋਗਰਾਮ ਵਿੱਚ ਸੀਐਮ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ।

ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿੱਚ ਰਾਜ ਪੱਧਰੀ ਪ੍ਰੋਗਰਾਮ ਵਿੱਚ ਪੁੱਜੇ ਅਤੇ ਝੰਡਾ ਲਹਿਰਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਵਧਾਈ ਦਿੱਤੀ।

ਉਨ੍ਹਾਂ ਨੇ ਟਵਿੱਟਰ ‘ਤੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ, ”ਸਾਡਾ ਧਰਮ ਕੋਈ ਵੀ ਹੋਵੇ, ਅਸੀਂ ਸਾਰੇ ਭਾਰਤੀ ਹਾਂ। ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ”

ਉੱਥੇ ਹੀ ਅਜ਼ਾਦੀ ਦਿਵਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪੁੱਜੇ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ।

Exit mobile version