ਨਵੀਂ ਦਿੱਲੀ (ਨੇਹਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਜ਼ਰਾਈਲ-ਇਰਾਨ ਵਿਚਾਲੇ ਵਧਦੇ ਤਣਾਅ ਅਤੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਲਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਇਕ ਜ਼ਰੂਰੀ ਬੈਠਕ ਬੁਲਾਈ। ਪੀਐੱਮ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਪੱਛਮੀ ਏਸ਼ੀਆ ‘ਚ ਉਭਰ ਰਹੇ ਸੰਕਟ ‘ਤੇ ਡੂੰਘਾਈ ਨਾਲ ਚਰਚਾ ਕੀਤੀ।
ਬੈਠਕ ‘ਚ ਇਜ਼ਰਾਈਲ ‘ਤੇ ਈਰਾਨੀ ਹਮਲੇ ਦੇ ਮੁੱਦੇ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਕਮੇਟੀ ਨੇ ਪੱਛਮੀ ਏਸ਼ੀਆ ਵਿੱਚ ਮੌਜੂਦਾ ਘਟਨਾਕ੍ਰਮ ਨੂੰ ਬੇਹੱਦ ਚਿੰਤਾਜਨਕ ਦੱਸਿਆ ਹੈ। ਬੈਠਕ ‘ਚ ਈਂਧਨ ਸਮੇਤ ਹੋਰ ਉਤਪਾਦਾਂ ਦੀ ਸਪਲਾਈ ‘ਤੇ ਪੈਣ ਵਾਲੇ ਪ੍ਰਭਾਵ ‘ਤੇ ਵੀ ਚਰਚਾ ਕੀਤੀ ਗਈ। ਭਾਰਤ ਨੇ ਸਾਰੀਆਂ ਪਾਰਟੀਆਂ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ।