ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸ ਸੀਰੀਜ਼ ਦਾ ਪਹਿਲਾ ਮੈਚ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਇਸ ਟੀ-20 ਸੀਰੀਜ਼ ਤੋਂ ਬਾਅਦ ਵਨਡੇ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਸ਼੍ਰੀਲੰਕਾ ਖਿਲਾਫ ਹੋਣ ਵਾਲੀ ਟੀ-20 ਸੀਰੀਜ਼ ‘ਚ ਹਾਰਦਿਕ ਪੰਡਯਾ ਟੀਮ ਇੰਡੀਆ ਦੇ ਕਪਤਾਨ ਹੋਣਗੇ।
ਇਸ ਤੋਂ ਇਲਾਵਾ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਕੇਐੱਲ ਰਾਹੁਲ ਅਤੇ ਰਿਸ਼ਭ ਪੰਤ ਵਰਗੇ ਖਿਡਾਰੀ ਟੀ-20 ਸੀਰੀਜ਼ ‘ਚ ਟੀਮ ਦਾ ਹਿੱਸਾ ਨਹੀਂ ਹੋਣਗੇ। ਇਸ ਤੋਂ ਬਾਅਦ ਰੋਹਿਤ ਸ਼ਰਮਾ ਵਨਡੇ ਸੀਰੀਜ਼ ‘ਚ ਟੀਮ ਦੀ ਕਮਾਨ ਸੰਭਾਲਣਗੇ। ਭਾਰਤ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਹੁਣ ਤੱਕ 26 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਨ੍ਹਾਂ ‘ਚ 17 ਮੈਚ ਭਾਰਤੀ ਟੀਮ ਨੇ ਜਿੱਤੇ ਹਨ, ਜਦਕਿ 8 ਮੈਚ ਸ਼੍ਰੀਲੰਕਾ ਦੇ ਹੱਕ ‘ਚ ਗਏ ਹਨ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਵਾਨਖੇੜੇ ‘ਚ ਚਾਰ ਟੀ-20 ਮੈਚ ਖੇਡੇ ਹਨ। ਇੱਥੇ ਉਸ ਨੇ ਦੋ ਜਿੱਤੇ ਹਨ ਅਤੇ ਦੋ ਹਾਰੇ ਹਨ।
ਸ਼੍ਰੀਲੰਕਾ ਅਤੇ ਭਾਰਤੀ ਕ੍ਰਿਕਟ ਟੀਮ ਵਿਚਾਲੇ ਇਸ ਸੀਰੀਜ਼ ਦਾ ਪਹਿਲਾ ਟੀ-20 ਮੈਚ ਮੰਗਲਵਾਰ ਸ਼ਾਮ 7 ਵਜੇ ਤੋਂ ਖੇਡਿਆ ਜਾਵੇਗਾ। ਟਾਸ ਮੈਚ ਤੋਂ ਅੱਧਾ ਘੰਟਾ ਪਹਿਲਾਂ 6.30 ਵਜੇ ਹੋਵੇਗਾ।
ਭਾਰਤ ਦੀ ਪਲੇਇੰਗ ਇਲੈਵਨ :-
ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ, ਰਿਤੂਰਾਜ ਗਾਇਕਵਾੜ, ਸੂਰਿਆਕੁਮਾਰ ਯਾਦਵ (ਉਪ-ਕਪਤਾਨ), ਹਾਰਦਿਕ ਪੰਡਯਾ (ਕਪਤਾਨ), ਸੰਜੂ ਸੈਮਸਨ (ਵਿਕਟ-ਕੀਪਰ), ਵਾਸ਼ਿੰਗਟਨ ਸੁੰਦਰ/ਅਕਸ਼ਰ ਪਟੇਲ, ਯੁਜ਼ਵੇਂਦਰ ਚਾਹਲ, ਹਰਸ਼ਲ ਪਟੇਲ, ਅਰਸ਼ਦੀਪ ਸਿੰਘ, ਉਮਰਾਨ ਮਲਿਕ।
ਸ਼੍ਰੀਲੰਕਾ ਪਲੇਇੰਗ ਇਲੈਵਨ :-
ਪਥੁਮ ਨਿਸਾਂਕਾ, ਕੁਸਲ ਮੇਂਡਿਸ (ਡਬਲਯੂ.ਕੇ.), ਅਵਿਸ਼ਕਾ ਫਰਨਾਂਡੋ, ਚਰਿਤ ਅਸਲੰਕਾ, ਭਾਨੁਕਾ ਰਾਜਪਕਸ਼ੇ, ਦਾਸੁਨ ਸ਼ਨਾਕਾ (ਸੀ), ਵਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਥਿਕਸ਼ਨ, ਲਾਹਿਰੂ ਕੁਮਾਰਾ, ਦਿਲਸ਼ਾਨ ਮਦੁਸ਼ੰਕਾ।