ਨਵੀਂ ਦਿੱਲੀ (ਰਾਘਵ): ਐਤਵਾਰ ਰਾਤ 8 ਵਜੇ ਭਾਰਤ-ਪਾਕਿਸਤਾਨ ਵਿਚਾਲੇ ਹੋਏ ਕ੍ਰਿਕਟ ਮੈਚ ਨੂੰ ਭਾਰਤ ਨੇ 6 ਦੌੜਾਂ ਨਾਲ ਜਿੱਤ ਲਿਆ। ਟਾਸ ਜਿੱਤ ਕੇ ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਨੂੰ ਉਸ ਦੇ ਗੇਂਦਬਾਜ਼ਾਂ ਨੇ ਸਹੀ ਸਾਬਤ ਕਰਦਿਆਂ ਭਾਰਤੀ ਟੀਮ ਨੂੰ 119 ਦੌੜਾਂ ‘ਤੇ ਆਊਟ ਕਰ ਦਿੱਤਾ।
ਦੂਜੇ ਪਾਸੇ ਜਦੋਂ ਪਾਕਿਸਤਾਨੀ ਟੀਮ ਬੱਲੇਬਾਜ਼ੀ ਕਰਨ ਆਈ ਤਾਂ ਅਜਿਹਾ ਲੱਗ ਰਿਹਾ ਸੀ ਕਿ ਉਹ ਟੀਚੇ ਨੂੰ ਆਸਾਨੀ ਨਾਲ ਹਾਸਲ ਕਰ ਲਵੇਗੀ, ਪਾਰ ਇਸ ਤੋਂ ਪਹਿਲਾ ਉਨ੍ਹਾਂਨੂੰ ਭਾਰਤੀ ਗੇਂਦਬਾਜ਼ਾਂ ਨੂੰ ਮਾਤ ਦੇਣੀ ਪਵੇਗੀ। ਜਸਪ੍ਰੀਤ ਬੁਮਰਾਹ ਨੇ 4 ਓਵਰਾਂ ‘ਚ ਸਿਰਫ 14 ਦੌੜਾਂ ਦੇ ਕੇ 4 ਵਿਕਟਾਂ ਲੈ ਕੇ ਪਾਕਿਸਤਾਨੀ ਬੱਲੇਬਾਜ਼ੀ ਦੀ ਕਮਰ ਤੋੜ ਦਿੱਤੀ, ਜਿਸ ਕਾਰਨ ਪਾਕਿਸਤਾਨੀ ਟੀਮ 20 ਓਵਰਾਂ ‘ਚ ਸਿਰਫ 113 ਦੌੜਾਂ ਹੀ ਬਣਾ ਸਕੀ ਅਤੇ ਭਾਰਤ ਨੇ ਇਹ ਮੈਚ 6 ਦੌੜਾਂ ਨਾਲ ਜਿੱਤ ਲਿਆ।