ਚੰਡੀਗੜ੍ਹ: ਅੱਜ ਪੂਰਾ ਦੇਸ਼ 90ਵਾਂ ਹਵਾਈ ਸੈਨਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਚੰਡੀਗੜ੍ਹ ਵਿੱਚ ਇੱਕ ਏਅਰ ਸ਼ੋਅ ਦਾ ਆਯੋਜਨ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੇਸ਼ ਵਾਸੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਹੈ।
ਭਾਰਤੀ ਹਵਾਈ ਸੈਨਾ ਦਿਵਸ ਮੌਕੇ ਹਵਾਈ ਸੈਨਾ ‘ਚ ਦੇਸ਼ ਤੇ ਲੋਕ ਹਿੱਤ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਬਹਾਦਰ ਸੈਨਿਕਾਂ ਨੂੰ ਬਹੁਤ-ਬਹੁਤ ਵਧਾਈਆਂ…
ਦੇਸ਼ ਵਿਰੋਧੀ ਤਾਕਤਾਂ ਤੇ ਕੁਦਰਤੀ ਆਫ਼ਤਾਂ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਹਰ ਵਕਤ ਮੋਹਰੀ ਭੂਮਿਕਾ ਅਦਾ ਕਰਨ ਵਾਲੇ ਜਾਂਬਾਜ਼ ਜਵਾਨਾਂ ਦੀ ਬਹਾਦਰੀ ਤੇ ਦਲੇਰੀ ਨੂੰ ਸਲਾਮ ਕਰਦਾ ਹਾਂ… pic.twitter.com/VJ7iuLY48H
— Bhagwant Mann (@BhagwantMann) October 8, 2022