Nation Post

Jahangirpuri Violence: ਦਿੱਲੀ ਦੇ CM ਕੇਜਰੀਵਾਲ ‘ਤੇ ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਚੁੱਕੇ ਸਵਾਲ

Pargat Singh

Pargat Singh

Jahangirpuri Violence: ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹਨੂੰਮਾਨ ਜਯੰਤੀ ਮੌਕੇ ਕੱਢੇ ਗਏ ਜਲੂਸ ਵਿੱਚ ਪਥਰਾਅ ਦੀ ਘਟਨਾ ਨੂੰ ਲੈ ਕੇ ਵਿਰੋਧੀ ਲਗਾਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਨਿਸ਼ਾਨਾ ਬਣਾ ਰਹੇ ਹਨ। ਹੁਣ ਇਸੇ ਘਟਨਾ ‘ਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ (Pargat Singh) ਨੇ ਟਵੀਟ ਕਰਕੇ ਕੇਜਰੀਵਾਲ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕਰਕੇ ਲਿਖਿਆ, ਅਰਵਿੰਦ ਕੇਜਰੀਵਾਲ ਦਿੱਲੀ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਸ਼ਾਂਤੀ ਮਾਰਚ ਦੀ ਅਗਵਾਈ ਕਿਉਂ ਨਹੀਂ ਕਰ ਰਹੇ ਹਨ? ਦਿੱਲੀ ਸੜਦੀ ਦੇਖ ਕੇ ਭਗਤ ਸਿੰਘ ਨੇ ਪੰਜਾਬ, ਗੁਜਰਾਤ ਜਾਂ ਹਿਮਾਚਲ ਵਿੱਚ ਝੰਡਾ ਨਹੀਂ ਬੁਲੰਦ ਕੀਤਾ ਹੋਵੇਗਾ। ਪਰਗਟ ਸਿੰਘ ਨੇ ਇਸ ਟਵੀਟ ਵਿੱਚ ਭਗਵੰਤ ਮਾਨ ਨੂੰ ਵੀ ਟੈਗ ਕੀਤਾ ਹੈ।

ਦੱਸ ਦੇਈਏ ਕਿ ਦਿੱਲੀ ਦੇ ਜਹਾਂਗੀਰਪੁਰੀ ‘ਚ ਹਨੂੰਮਾਨ ਜੈਅੰਤੀ ਦੇ ਮੌਕੇ ‘ਤੇ ਕੱਢੇ ਗਏ ਜਲੂਸ ਦੌਰਾਨ ਦੋ ਧਿਰਾਂ ਨੇ ਇਕ ਦੂਜੇ ‘ਤੇ ਇੱਟ-ਪੱਥਰ ਸੁੱਟੇ। ਹੰਗਾਮਾ ਇੰਨਾ ਵਧ ਗਿਆ ਕਿ 6 ਪੁਲਸ ਵਾਲਿਆਂ ਸਮੇਤ ਕੁੱਲ 7 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੋਕ ਇਫਤਾਰ ਤੋਂ ਪਹਿਲਾਂ ਨਮਾਜ਼ ਅਦਾ ਕਰਨ ਜਾ ਰਹੇ ਸਨ ਅਤੇ ਇਹ ਜਲੂਸ ਮਸਜਿਦ ਦੇ ਨੇੜੇ ਪਹੁੰਚਿਆ ਤਾਂ ਲੋਕਾਂ ਨੇ ਨਾਅਰੇਬਾਜ਼ੀ ਦੇ ਨਾਲ-ਨਾਲ ਉੱਚੀ ਆਵਾਜ਼ ਵਿੱਚ ਸੰਗੀਤ ਵੀ ਵਜਾਇਆ। ਫਿਲਹਾਲ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version