ਜਲੰਧਰ (ਰਾਘਵ) : ਪੰਜਾਬ ਦੇ ਜਲੰਧਰ ਦੇਹਾਤ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਏ ਕੈਟਾਗਰੀ ਦੇ ਅਪਰਾਧੀ ਗਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਦੋਸ਼ੀਆਂ ‘ਚ ਇਕ ਪੁਲਸ ਅਧਿਕਾਰੀ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਦੋਸ਼ੀਆਂ ਦੀ ਮਦਦ ਕਰਦਾ ਸੀ। ਇਸ ਦੌਰਾਨ ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ, ਨਸ਼ੀਲੇ ਪਦਾਰਥ ਅਤੇ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ।
ਇਸ ਸਬੰਧੀ ਜਲੰਧਰ ਦੇਹਾਤ ਪੁਲਿਸ ਦੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ। ਜਾਣਕਾਰੀ ਅਨੁਸਾਰ ਸਾਰੇ ਮੁਲਜ਼ਮ ਏ ਕੈਟਾਗਰੀ ਦੇ ਗੈਂਗਸਟਰ ਗੋਲਡੀ ਬਰਾੜ ਦੇ ਲਗਾਤਾਰ ਸੰਪਰਕ ਵਿੱਚ ਸਨ। ਜਾਣਕਾਰੀ ਅਨੁਸਾਰ ਫੜਿਆ ਗਿਆ ਪੁਲਿਸ ਮੁਲਾਜ਼ਮ ਨਕੋਦਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜੋ ਸਾਰੇ ਗੈਂਗਸਟਰਾਂ ਨੂੰ ਲੌਜਿਸਟਿਕ ਸਪੋਰਟ ਦਿੰਦਾ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੂੰ ਦੋਸ਼ੀ ਪੁਲਿਸ ਮੁਲਾਜ਼ਮ ਦੇ ਇਸ ਗਿਰੋਹ ਵਿੱਚ ਸ਼ਾਮਲ ਹੋਣ ਦੀ ਸੂਚਨਾ ਮਿਲੀ ਤਾਂ ਉਸਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।