ਦੱਖਣੀ ਸੂਬੇ ਕਰਨਾਟਕ ‘ਚ ਲੜਕੀਆਂ ਦੇ ਹਿਜਾਬ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੌਰਾਨ ਇਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ, ਜਿਸ ‘ਚ ਇਕ ਹਿਜਾਬ ਪਹਿਨੀ ਲੜਕੀ ‘ਅੱਲ੍ਹਾ-ਹੂ-ਅਕਬਰ’ ਦੇ ਨਾਅਰੇ ਲਗਾਉਂਦੀ ਨਜ਼ਰ ਆ ਰਹੀ ਹੈ ਅਤੇ ਦੂਜੇ ਪਾਸੇ ਕੁਝ ਲੜਕੇ ‘ਜੈ ਸ਼੍ਰੀ ਰਾਮ’ ਦੇ ਨਾਅਰੇ ਲਗਾਉਂਦੇ ਨਜ਼ਰ ਆ ਰਹੇ ਹਨ। ਹੁਣ ਇਸ ਮਾਮਲੇ ‘ਚ ਜਥੇਬੰਦੀ ਜਮੀਅਤ ਉਲੇਮਾ-ਏ-ਹਿੰਦ ਵੀ ਕੁੱਦ ਪਈ ਹੈ, ਜਿਸ ਨੇ ਨਾਅਰੇਬਾਜ਼ੀ ਕਰਨ ਵਾਲੀ ਇਸ ਲੜਕੀ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੰਗਠਨ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਹ ਜਾਣਕਾਰੀ ਦਿੱਤੀ ਹੈ।
#AllahuAkbar@JamiatUlama_in हिजाब मुस्लिम महिलाओं का एक बुनियादी अधिकार है जिससे उन्हें वंचित नहीं किया जा सकता।@JamiatUlama_in announced Reward of Rs. 5 Lakh to BiBi Muskan Khan of PES College Mandya.#KarnatakaHijabRow pic.twitter.com/RZxKDwgOk3
— Jamiat Ulama-i-Hind (@JamiatUlama_in) February 8, 2022
ਓਵੈਸੀ ਨੇ ਕੁੜੀ ਬਾਰੇ ਇਹ ਗੱਲ ਕਹੀ
ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਨਾਅਰਾ ਲਗਾਉਣ ਵਾਲੀ ਲੜਕੀ ਨੂੰ ਬਹਾਦਰ ਦੱਸਿਆ ਹੈ। ਆਪਣੇ ਟਵੀਟ ‘ਚ ਉਨ੍ਹਾਂ ਨੇ ਲਿਖਿਆ ਕਿ ਮੈਂ ਬੱਚੀ ਦੇ ਮਾਤਾ-ਪਿਤਾ ਨੂੰ ਸਲਾਮ ਕਰਦਾ ਹਾਂ। ਇਸ ਕੁੜੀ ਨੇ ਇੱਕ ਮਿਸਾਲ ਕਾਇਮ ਕੀਤੀ ਹੈ। ਉਸ ਕੁੜੀ ਨੇ ਬਹੁਤ ਸਾਰੇ ਕਮਜ਼ੋਰਾਂ ਨੂੰ ਸੁਨੇਹਾ ਦਿੱਤਾ ਹੈ, ਉਸ ਕੁੜੀ ਨੇ ਜੋ ਕੰਮ ਕੀਤਾ ਉਹ ਬਹੁਤ ਹਿੰਮਤ ਵਾਲਾ ਕੰਮ ਸੀ। ਕੁੜੀ ਨੇ ਇੱਕ ਮਿਸਾਲ ਸਾਬਤ ਕਰ ਦਿੱਤੀ ਹੈ।
ਦੱਸ ਦੇਈਏ ਕਿ ਕਰਨਾਟਕ ਵਿੱਚ ਕੁੜੀਆਂ ਦੇ ਹਿਜਾਬ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਜਨਵਰੀ ‘ਚ ਉਡੁਪੀ ਦੇ ਪ੍ਰੀ-ਯੂਨੀਵਰਸਿਟੀ ਕਾਲਜ ‘ਚ ਕੁਝ ਵਿਦਿਆਰਥਣਾਂ ਨੂੰ ਹਿਜਾਬ ਪਹਿਨਣ ‘ਤੇ ਕਲਾਸ ‘ਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਹ ਵਿਦਿਆਰਥਣਾਂ ਕਲਾਸ ਦੇ ਸਾਹਮਣੇ ਬੈਠ ਗਈਆਂ ਸਨ। ਇਸ ਦੇ ਨਾਲ ਹੀ ਉਡੁਪੀ ਦੀ ਵਿਦਿਆਰਥਣ ਰੇਸ਼ਮਾ ਨੇ ਇਸ ਮਾਮਲੇ ਨੂੰ ਲੈ ਕੇ ਕਰਨਾਟਕ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਪਟੀਸ਼ਨ ‘ਚ ਉਸ ਨੇ ਹਿਜਾਬ ਪਾ ਕੇ ਕਲਾਸ ‘ਚ ਜਾਣ ਦੀ ਇਜਾਜ਼ਤ ਮੰਗੀ ਹੈ। ਅਦਾਲਤ ਇਸ ਦੀ ਸੁਣਵਾਈ ਕਰ ਰਹੀ ਹੈ। ਕੱਲ੍ਹ ਮੰਗਲਵਾਰ ਨੂੰ ਅਦਾਲਤ ਨੇ ਇਸ ਦੀ ਸੁਣਵਾਈ ਕੀਤੀ ਸੀ, ਜਦਕਿ ਅੱਜ ਵੀ ਅਦਾਲਤ ਮੁੜ ਸੁਣਵਾਈ ਕਰੇਗੀ।