ਫ਼ਤਹਿਗੜ੍ਹ ਸਾਹਿਬ (ਹਰਮੀਤ) : ਅਭਿਨੇਤਰੀ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਦਾ ਟ੍ਰੇਲਰ ਰਿਲੀਜ਼ ਤੇ ਕਰਨ ਲਈ ਮੀਡੀਆ ਚੈਨਲ ਜ਼ੀ.ਸਟੂਡੀਓ /ਅਭਿਨੇਤਰੀ ਕੰਗਨਾ ਰਣੌਤ ਨਾਲ ਸਾਰੀ ਫਿਲਮ ਕਾਸਸਟ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ‘ਐਮਰਜੈਂਸੀ”’ ਦੇ ਟ੍ਰੇਲਰ ਰਿਲੀਜ਼ ਹੋਣ ਨਾਲ ਸਿੱਖ ਸੰਗਤਾਂ ”ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਈ ਥਾਵਾਂ ”ਤੇ ਤਾਂ ਇਸ ਟ੍ਰੇਲਰ ਰਿਲੀਜ਼ ਹੋਣ ਨਾਲ ਧਰਨੇ ਵੀ ਦੇਖਣ ਨੂੰ ਮਿਲੇ ਹਨ। ਸ਼ਿਕਾਇਤ ਕਰਤਾ ਅਮਨਦੀਪ ਸਿੰਘ ਕਲਸੀ ਵਲੋਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਨੂੰ ਵੀ ਇਸ ਨੋਟਿਸ ”ਚ ਸ਼ਾਮਿਲ ਕੀਤਾ ਗਿਆ। ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਸਿੱਖ ਭਾਈਚਾਰੇ ਨੂੰ ਠੇਸ ਪਹੁੰਚੀ ਹੈ। ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਦੇਸ਼ ਦੀ ਕਾਨੂੰਨ ਵਿਵਸਥਾ,ਅਮਨ ਸ਼ਾਂਤੀ ਭੰਗ ਹੋਣ ਦਾ ਪੂਰਾ ਖਦਸ਼ਾ ਹੈ।
ਐਡਵੋਕੇਟ ਗੁਰਮਿੰਦਰ ਸਿੰਘ ਸਲਾਣਾ, ਐਡਵੋਕੇਟ ਕੇਐੱਸ ਸਿੱਧੂ ਵੱਲੋਂ ਸ਼ਿਕਾਇਤ ਅਨੁਸਾਰ ਮੀਡੀਆ ਚੈਨਲ ਜ਼ੀ.ਸਟੂਡੀਓ ਨੂੰ ਸਿੱਖਾਂ ਦੇ ਕਿਰਦਾਰ ਨੂੰ ਬਦਨਾਮ ਕਰਨ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਿਹਾ ਹੈ ਕਿ ਉਕਤ ਚੈਨਲ ਨੂੰ ਫਿਲਮ ਦਾ ਟ੍ਰੇਲਰ ਪ੍ਰਸਾਰਿਤ ਚੈਨਲਾਂ ਤੋਂ ਹਟਾਉਣ ਸਬੰਧੀ ਵੀ ਚਿਤਾਵਨੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਫਿਲਮ ਸੈਂਸਰ ਬੋਰਡ ਦੇ ਚੇਅਰਮੈਨ ਪਾਰਸਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖ ਕੇ ਫਿਲਮ ”ਤੇ ਇਤਰਾਜ਼ ਜਤਾਇਆ ਹੈ ਅਤੇ ਇਸ ਨੂੰ 6 ਸਤੰਬਰ ਨੂੰ ਰਿਲੀਜ਼ ਨਾ ਕਰਨ ਦੀ ਮੰਗ ਵੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੱਖ ਹੋਣ ਦੇ ਨਾਤੇ ਉਠਾਏ ਗਏ ਇਤਰਾਜ਼ ਅਨੁਸਾਰ ਫ਼ਿਲਮ ਵਿੱਚੋਂ ਇਤਰਾਜ਼ਯੋਗ ਦ੍ਰਿਸ਼ ਕੱਟੇ ਜਾਣ ਤੋਂ ਬਾਅਦ ਹੀ ਫ਼ਿਲਮ ਨੂੰ ਰਿਲੀਜ਼ ਹੋਣ ਦਿੱਤਾ ਜਾਣਾ ਚਾਹੀਦਾ ਹੈ।