ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਲੁਧਿਆਣਾ ਦੌਰੇ ‘ਤੇ ਹਨ। ਚੋਣਾਂ ਤੋਂ ਬਾਅਦ ਅਤੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦਾ ਇਹ ਪਹਿਲਾ ਦੌਰਾ ਹੈ। ਦੱਸ ਦੇਈਏ ਕਿ ਅੱਜ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਹੈ। ਇਸ ਸਬੰਧ ਵਿੱਚ ਅੱਜ ਪੀਏਯੂ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ।
ਮਹਾਨ ਸਿੱਖ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ pic.twitter.com/REh4UIi0fy
— Bhagwant Mann (@BhagwantMann) May 5, 2022
ਇਸ ਖਾਸ ਮੌਕੇ ਤੇ ਸੀ ਐਮ ਮਾਨ ਨੇ ਟਵੀਟ ਕਰ ਲਿਖਿਆ- ਮਹਾਨ ਸਿੱਖ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ।