ਲੁਧਿਆਣਾ (ਨੇਹਾ)- ਅੱਜ ਲੋਕ ਸਭਾ ਚੋਣਾਂ 2024 ਤਹਿਤ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਹੈ ਜੋ ਸ਼ਾਮ 6 ਵਜੇ ਤਕ ਜਾਰੀ ਰਹੇਗੀ।
ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਵੋਟਰਾਂ ਦੇ ਲਈ ਲੁਧਿਆਣਾ ਹਲਕੇ ਵਿਚ 1843 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਓਥੇ ਹੀ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਵੋਟ ਦੇ ਹੱਕ ਦੀ ਵਰਤੋਂ ਕੀਤੀ। ਭਾਰਤ ਭੂਸ਼ਣ ਆਸ਼ੂ ਨੇ ਲਾਈਨ ‘ਚ ਲੱਗ ਕੇ ਵੋਟ ਪਾਈ।