Friday, November 15, 2024
HomeNationalਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ, ਇਹਨਾਂ ਇਲਾਕਿਆਂ ' ਚ ਅਗਲੇ 3...

ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ, ਇਹਨਾਂ ਇਲਾਕਿਆਂ ‘ ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ

ਕੜਾਕੇ ਦੀ ਠੰਡ ਨੇ ਲੋਕਾਂ ਨੂੰ ਘਰਾਂ ਅੰਦਰ ਬੈਠਣ ਲਈ ਮਜਬੂਰ ਕਰ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਲ ਕਈ ਦਿਨਾਂ ਬਾਅਦ ਲੋਕਾਂ ਨੂੰ ਧੁੱਪ ਦੇ ਦਰਸ਼ਨ ਹੋਏ ਪਰ ਠੰਡ ਦਾ ਪ੍ਰਕੋਪ ਅਜੇ ਵੀ ਜਾਰੀ ਹੈ, ਹਾਲਾਂਕਿ ਮੀਂਹ ਪੈਣ ਤੋਂ ਬਾਅਦ ਮੌਸਮ ਖੁੱਲ੍ਹਣ ਦੇ ਆਸਾਰ ਹਨ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਪੰਜਾਬ-ਹਰਿਆਣਾ ਵਿੱਚ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 22 ਤੋਂ 24 ਜਨਵਰੀ ਤੱਕ ਮੀਂਹ ਪੈਣ ਦੇ ਆਸਾਰ ਹਨ ਉਥੇ ਹੀ 21 ਤੇ 22 ਜਨਵਰੀ ਨੂੰ ਪੰਜਾਬ ਵਿੱਚ 20-20 ਕਿਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਇਸ ਦੇ ਨਾਲ ਹੀ ਸਵੇਰੇ ਤੇ ਸ਼ਾਮ ਕਈ ਥਾਵਾਂ ‘ਤੇ ਸੰਘਣੀ ਧੁੰਦ ਵੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2-3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਵਾਧਾ ਅਤੇ ਉਸ ਤੋਂ ਬਾਅਦ 3- ਡਿਗਰੀ ਸੈਲਸੀਅਸ ਤੱਕ ਪਾਰਾ ਡਿੱਗਣ ਦੇ ਆਸਾਰ ਹਨ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਤੋਂ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਬਰਨਾਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਮੋਗਾ, ਮੁਕਤਸਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਰੁਕ-ਰੁਕ ਕੇ ਮੀਂਹ ਪਿਆ। ਕਈ ਥਾਵਾਂ ’ਤੇ ਅੱਜ ਦਿਨ ਵੇਲੇ ਵੀ ਮੀਂਹ ਪਿਆ।
RELATED ARTICLES

LEAVE A REPLY

Please enter your comment!
Please enter your name here

Most Popular

Recent Comments