ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਸੁਲਝਾਉਣ ਲਈ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਹੁਣ ਵਿਦੇਸ਼ਾਂ ਵਿੱਚ ਵੀ ਇਸ ਸਬੰਧੀ ਕਾਰਵਾਈ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਫੜ ਕੇ ਹਿਰਾਸਤ ‘ਚ ਲਿਆ ਗਿਆ ਹੈ। ਇਸ ‘ਤੇ ਹੁਣ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਸ ਨੇ ਕਿਹਾ ਕਿ ਅਸੀਂ ਉਸ ਨੂੰ ਜਲਦੀ ਹੀ ਭਾਰਤ ਲਿਆਵਾਂਗੇ। ਇੱਕ ਵੀਡੀਓ ਜਾਰੀ ਕਰਕੇ ਗੌਰਵ ਯਾਦਵ ਨੇ ਦੱਸਿਆ ਕਿ ਫੜਿਆ ਗਿਆ ਸਚਿਨ ਥਾਪਨ ਵਿਦੇਸ਼ ਵਿੱਚ ਬੈਠ ਕੇ ਸਭ ਕੁਝ ਸੰਭਾਲ ਰਿਹਾ ਸੀ। ਉਹ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਚਲਾ ਗਿਆ ਅਤੇ ਅਸੀਂ ਭਾਰਤ ਸਰਕਾਰ ਦੀ ਮਦਦ ਨਾਲ ਉਸ ਦਾ ਪਤਾ ਲਗਾਇਆ। ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਸਾਨੂੰ ਉਮੀਦ ਹੈ ਕਿ ਉਸ ਨੂੰ ਜਲਦੀ ਹੀ ਭਾਰਤ ਲਿਆਂਦਾ ਜਾਵੇਗਾ।