Nation Post

MP ਰਵਨੀਤ ਬਿੱਟੂ ਦੇ ਪੀਏ ‘ਤੇ ਜਾਨਲੇਵਾ ਹਮਲਾ, ਸਿਰ ‘ਤੇ ਲੱਗੀ ਗੰਭੀਰ ਸੱਟ, ਪੁਲਿਸ ਜਾਂਚ ‘ਚ ਜੁਟੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਘਟਨਾ ਫਿਰੋਜ਼ਪੁਰ ਰੋਡ ‘ਤੇ ਇਯਾਲੀ ਚੌਕ ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਇਯਾਲੀ ਚੌਕ ਤੋਂ ਬੱਸ ਵਿੱਚ ਜਾ ਰਹੇ ਸਨ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ 15-16 ਹਮਲਾਵਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।

ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਕਰੀਬ 5 ਮਿੰਟ ਤੱਕ ਉਨ੍ਹਾਂ ‘ਤੇ ਹਮਲਾ ਕਰਦੇ ਰਹੇ। ਇਸ ਹਮਲੇ ‘ਚ ਹਰਜਿੰਦਰ ਸਿੰਘ ਦੇ ਸਿਰ ‘ਤੇ ਡੂੰਘੇ ਜ਼ਖਮ ਹੋਏ ਹਨ ਅਤੇ ਡਾਕਟਰ ਉਸ ਦੀ ਹਾਲਤ ਬਾਰੇ ਅਜੇ ਕੁਝ ਨਹੀਂ ਕਹਿ ਰਹੇ ਹਨ। ਹਰਜਿੰਦਰ ਸਿੰਘ ਨੂੰ ਜ਼ਖਮੀ ਹਾਲਤ ‘ਚ ਦੇਖ ਕੇ ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਪੁਲਿਸ ਨੂੰ ਵੀ ਸੂਚਨਾ ਦਿੱਤੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਹਰਜਿੰਦਰ ਸਿੰਘ ਨੂੰ ਜ਼ਖਮੀ ਹਾਲਤ ‘ਚ ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਤਵਾਦ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਉਹ ਜੇਲ੍ਹ ‘ਚ ਬੰਦ ਅੱਤਵਾਦੀਆਂ ਦੀ ਰਿਹਾਈ ‘ਤੇ ਵੀ ਲਗਾਤਾਰ ਆਪਣਾ ਵਿਰੋਧ ਪ੍ਰਗਟਾਉਂਦਾ ਰਿਹਾ ਹੈ।

Exit mobile version