NIA (ਰਾਸ਼ਟਰੀ ਜਾਂਚ ਏਜੰਸੀ) ਨੇ ਜੰਮੂ-ਕਸ਼ਮੀਰ ‘ਚ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਟੈਰਰ ਫੰਡਿੰਗ ਮਾਮਲੇ ‘ਚ ਕੀਤੀ ਗਈ ਹੈ। ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਦੇ ਨਾਲ ਏਜੰਸੀ ਦੀਆਂ ਵੱਖ-ਵੱਖ ਟੀਮਾਂ ਨੇ ਕਸ਼ਮੀਰ ਘਾਟੀ ‘ਚ 12 ਅਤੇ ਜੰਮੂ ਸ਼ਹਿਰ ‘ਚ ਇਕ ਥਾਂ ‘ਤੇ ਛਾਪੇਮਾਰੀ ਕੀਤੀ। ਟੀਮਾਂ ਦੀ ਜਾਂਚ ਇੱਥੇ ਜਾਰੀ ਹੈ।
ਸੂਤਰਾਂ ਮੁਤਾਬਕ ਏਜੰਸੀ ਦੀ ਟੀਮ ਨੇ ਜੰਮੂ ‘ਚ ਇਕ ਵਿਅਕਤੀ ਨੂੰ ਹਿਰਾਸਤ ‘ਚ ਲਿਆ ਹੈ, ਜੋ ਕਸ਼ਮੀਰ ਡਿਵੀਜ਼ਨ ਦੇ ਕੁਲਗਾਮ ਜ਼ਿਲੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਅਧਿਕਾਰੀ ਜੰਮੂ ਦੇ ਪੀਰ ਮਿੱਠਾ ਥਾਣੇ ਵਿੱਚ ਪੁੱਛਗਿੱਛ ਕਰ ਰਿਹਾ ਹੈ।