ਨਿਊਯਾਰਕ (ਸਾਹਿਬ)— ਤਾਈਵਾਨ ਅਤੇ ਇੰਡੋਨੇਸ਼ੀਆ ਤੋਂ ਬਾਅਦ ਹੁਣ ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਵੀ ਭੂਚਾਲ ਦੇ ਤੇਜ਼ ਝਟਕਿਆਂ ਦੀ ਖਬਰ ਆ ਰਹੀ ਹੈ। ਭੂਚਾਲ ਤੋਂ ਬਾਅਦ ਸਮੁੰਦਰ ‘ਚ ਉੱਚੀਆਂ ਲਹਿਰਾਂ ਉੱਠਣ ਲੱਗੀਆਂ। ਹਾਲਾਂਕਿ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।
- ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਨਿਊਯਾਰਕ ਸਿਟੀ ਦੇ ਸੰਘਣੀ ਆਬਾਦੀ ਵਾਲੇ ਮੈਟਰੋਪੋਲੀਟਨ ਖੇਤਰ ਵਿੱਚ ਮਹਿਸੂਸ ਕੀਤੇ ਗਏ। ਨਿਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਪੂਰਬੀ ਤੱਟ ‘ਤੇ ਸਮੁੰਦਰ ‘ਚ ਉੱਚੀਆਂ ਲਹਿਰਾਂ ਉੱਠਦੀਆਂ ਦੇਖੀਆਂ ਹਨ। ਇਸ ਤੋਂ ਬਾਅਦ ਇਲਾਕੇ ‘ਚ ਹੜਕੰਪ ਮੱਚ ਗਿਆ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ ਭੂਚਾਲ ਦੀ ਸ਼ੁਰੂਆਤੀ ਤੀਬਰਤਾ 4.8 ਮਾਪੀ ਗਈ ਸੀ ਅਤੇ ਇਸ ਦਾ ਕੇਂਦਰ ਲੇਬਨਾਨ, ਨਿਊ ਜਰਸੀ ਦੇ ਨੇੜੇ ਪਾਇਆ ਗਿਆ ਸੀ। ਨਿਊਯਾਰਕ ਫਾਇਰ ਡਿਪਾਰਟਮੈਂਟ ਨੇ ਕਿਹਾ ਕਿ ਅਜੇ ਤੱਕ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ। ਇਸ ਸਬੰਧੀ ਹਰ ਥਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।