ਸ਼ਿਮਲਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਪੀਐਮ ਮੋਦੀ ਨੇ ਆਪਣੀ ਸਰਕਾਰ ਦੇ ਅੱਠ ਸਾਲ ਪੂਰੇ ਹੋਣ ‘ਤੇ ਗਰੀਬ ਕਲਿਆਣ ਸੰਮੇਲਨ ਦੌਰਾਨ ਇਹ ਰਾਸ਼ੀ ਜਾਰੀ ਕੀਤੀ। ਇਸ ਤਹਿਤ 10 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ 21 ਹਜ਼ਾਰ ਕਰੋੜ ਰੁਪਏ ਦੀ ਰਕਮ ਡਿਜੀਟਲ ਮਾਧਿਅਮ ਰਾਹੀਂ ਟਰਾਂਸਫਰ ਕੀਤੀ ਗਈ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਤਹਿਤ ਕਿਸਾਨ ਨੂੰ ਸਾਲ ਵਿੱਚ ਤਿੰਨ ਵਾਰ ਦੋ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਦਰਅਸਲ, ਕੇਂਦਰ ਸਰਕਾਰ ਨੇ ਆਪਣੇ 8 ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਰਾਸ਼ਟਰੀ ਪੱਧਰ ‘ਤੇ ‘ਗਰੀਬ ਕਲਿਆਣ ਸੰਮੇਲਨ’ ਦਾ ਆਯੋਜਨ ਕੀਤਾ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਵੀ ਸ਼ਿਮਲਾ ਪਹੁੰਚ ਚੁੱਕੇ ਹਨ। ਇਸ ਦੌਰਾਨ ਪੀਐਮ ਮੋਦੀ ਕੇਂਦਰ ਦੇ ਅੱਠ ਮੰਤਰਾਲਿਆਂ ਦੀਆਂ 16 ਯੋਜਨਾਵਾਂ ਦੇ ਤਹਿਤ ਦੇਸ਼ ਦੇ ਹਰ ਜ਼ਿਲ੍ਹੇ ਦੇ ਚੁਣੇ ਹੋਏ ਲਾਭਪਾਤਰੀਆਂ ਨਾਲ ਵਰਚੁਅਲ ਗੱਲਬਾਤ ਵੀ ਕਰ ਰਹੇ ਹਨ।