ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਤੇਲੰਗਾਨਾ ਦੇ ਕਾਮਰੇਡੀ ਜ਼ਿਲੇ ‘ਚ ਸੜਕ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
Distressed by the loss of lives due to an accident in Kamareddy district, Telangana. Condolences to the bereaved families and prayers with the injured. Rs. 2 lakh each from PMNRF would be given to the next of kin of the deceased. The injured would be given Rs. 50,000: PM Modi
— PMO India (@PMOIndia) May 9, 2022
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, “ਤੇਲੰਗਾਨਾ ਦੇ ਕਾਮਰੇਡੀ ਜ਼ਿਲ੍ਹੇ ਵਿੱਚ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਜ਼ਖਮੀਆਂ ਲਈ ਅਰਦਾਸ। PMNRF ਵੱਲੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਤੇਲੰਗਾਨਾ ਦੇ ਕਾਮਰੇਡੀ ਜ਼ਿਲ੍ਹੇ ਦੇ ਹਸਨਪੱਲੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਲਾਰੀ ਅਤੇ ਇੱਕ ਮਿਨੀਵੈਨ ਦੀ ਟੱਕਰ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖਮੀ ਹੋ ਗਏ।