Friday, November 15, 2024
HomeNationalPM ਮੋਦੀ ਸਮੇਤ ਇਨ੍ਹਾਂ ਸਿਆਸੀ ਹਸਤੀਆਂ ਨੇ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਤੇ...

PM ਮੋਦੀ ਸਮੇਤ ਇਨ੍ਹਾਂ ਸਿਆਸੀ ਹਸਤੀਆਂ ਨੇ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਤੇ ਜਤਾਇਆ ਸੋਗ

ਨਵੀਂ ਦਿੱਲੀ: ਸਭ ਨੂੰ ਹਸਾਉਣ ਵਾਲੇ ਮਸ਼ਹੂਰ ਕਾਮੇਡੀਅਨ ਅਤੇ ਐਕਟਰ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਪੂਰੀ ਦੁਨੀਆ ‘ਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਦੇਸ਼ ਦੇ ਵੱਡੇ ਨੇਤਾਵਾਂ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਉੱਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੋਗ ਜਤਾਇਆ ਹੈ।

ਉਨ੍ਹਾਂ ਟਵੀਟ ਕਰ ਲਿਖਿਆ, ਰਾਜੂ ਸ਼੍ਰੀਵਾਸਤਵ ਨੇ ਹਾਸੇ ਅਤੇ ਸਕਾਰਾਤਮਕਤਾ ਨਾਲ ਸਾਡੀ ਜ਼ਿੰਦਗੀ ਨੂੰ ਰੌਸ਼ਨ ਕੀਤਾ। ਉਹ ਬਹੁਤ ਜਲਦੀ ਸਾਨੂੰ ਛੱਡ ਕੇ ਚਲਾ ਗਿਆ ਪਰ ਉਹ ਆਪਣੇ ਸਾਲਾਂ ਦੇ ਅਮੀਰ ਕੰਮ ਦੀ ਬਦੌਲਤ ਅਣਗਿਣਤ ਲੋਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ। ਉਸ ਦੀ ਮੌਤ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਓਮ ਸ਼ਾਂਤੀ।

ਇਸ ਤੋਂ ਇਲਾਵਾ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰਦੇ ਹੋਏ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਅਤੇ ਲਿਖਿਆ, ”ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਜੀ ਦੀ ਮੌਤ ਬਹੁਤ ਦੁਖਦਾਈ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਨਾਲ ਮੇਰੀ ਸੰਵੇਦਨਾ ਹੈ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ, ”ਕਾਮੇਡੀ ਕਿੰਗ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ, ਜਿਸ ਨੇ ਦਹਾਕਿਆਂ ਤੱਕ ਹਰ ਭਾਰਤੀ ਘਰ ਵਿੱਚ ਹਾਸਾ ਅਤੇ ਖੁਸ਼ੀਆਂ ਫੈਲਾ ਕੇ ਲੋਕਾਂ ਦੇ ਦਿਲਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇੱਕ ਬਹੁਤ ਵੱਡਾ ਨੁਕਸਾਨ. ਮੈਂ ਅਰਦਾਸ ਕਰਦਾ ਹਾਂ ਕਿ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਹਿੰਮਤ ਬਖਸ਼ੇ। “ਸ਼ਾਂਤੀ”

RELATED ARTICLES

LEAVE A REPLY

Please enter your comment!
Please enter your name here

Most Popular

Recent Comments