ਟੋਕੀਓ/ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਹੋਣ ਵਾਲੇ ਕਵਾਡ ਸਮਿਟ ਵਿੱਚ ਸ਼ਾਮਲ ਹੋਣ ਲਈ ਸੋਮਵਾਰ ਤੜਕੇ ਟੋਕੀਓ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਟੋਕੀਓ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘ਟੋਕੀਓ ਪਹੁੰਚ ਗਏ। ਇਸ ਦੌਰੇ ਦੌਰਾਨ ਉਹ ਕਵਾਡ ਸਮਿਟ ਸਮੇਤ ਵੱਖ-ਵੱਖ ਸਮਾਗਮਾਂ ‘ਚ ਹਿੱਸਾ ਲੈਣਗੇ। ਕਵਾਡ ਨੇਤਾਵਾਂ ਨਾਲ ਮੁਲਾਕਾਤ ਕਰਨਗੇ, ਜਾਪਾਨੀ ਕਾਰੋਬਾਰੀ ਨੇਤਾਵਾਂ ਅਤੇ ਭਾਰਤੀ ਪ੍ਰਵਾਸੀਆਂ ਨਾਲ ਗੱਲਬਾਤ ਕਰਨਗੇ।ਪਿਛਲੇ ਅੱਠ ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਪੰਜਵੀਂ ਜਾਪਾਨ ਯਾਤਰਾ ਹੈ। ਪ੍ਰਧਾਨ ਮੰਤਰੀ ਦਾ ਜਪਾਨ, ਖਾਸ ਕਰਕੇ ਟੋਕੀਓ ਵਿੱਚ ਭਾਰਤੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
Japan’s Indian community has made pioneering contributions in different fields. They have also remained connected with their roots in India. I thank the Indian diaspora in Japan for the warm welcome. pic.twitter.com/cfMCzM4XVf
— Narendra Modi (@narendramodi) May 23, 2022
ਇਸ ਦੌਰਾਨ ਭਾਰਤੀ ਲੋਕਾਂ ਨੇ ਆਪਣੇ ਪ੍ਰਧਾਨ ਮੰਤਰੀ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਇੱਥੇ ਪਹੁੰਚ ਕੇ ਸ਼੍ਰੀ ਮੋਦੀ ਨੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਟੋਕੀਓ ਵਿੱਚ ਮੋਦੀ ਦੇ ਅਹਿਮ ਪ੍ਰੋਗਰਾਮ ਸਵੇਰੇ 10:30 ਵਜੇ ਸ਼ੁਰੂ ਹੋਣ ਵਾਲੇ ਹਨ। ਉਹ ਕਈ ਜਾਪਾਨੀ ਕਾਰੋਬਾਰੀ ਨੇਤਾਵਾਂ ਨਾਲ ਮੀਟਿੰਗਾਂ ਕਰਨਗੇ।