Friday, November 15, 2024
HomeNationalਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ,...

ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਦੂਸਰੇ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਵੀ ਛੱਡਿਆ ਪਿੱਛੇ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਚੁਣੇ ਗਏ ਹਨ। ਦੱਸ ਦੇਈਏ ਕਿ ਜਿਸ ਤੋਂ ਸਾਫ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਲੋਕਪ੍ਰਿਅਤਾ ਦੇਸ਼ ਹੀ ਨਹੀਂ ਬਲਕਿ ਵਿਸ਼ਵ ਪੱਧਰ ‘ਤੇ ਵੀ ਬਹੁਤ ਜ਼ਿਆਦਾ ਵੱਧ ਗਈ ਹੈ। ਇਸ ਤੋਂ ਬਾਅਦ ਅਮਰੀਕੀ ਡਾਟਾ ਇੰਟੈਲੀਜੈਂਸ ਫਰਮ ਦੇ ਸਰਵੇਖਣ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਰੂਵਲ ਰੇਟਿੰਗ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਸਣੇ ਦੁਨੀਆ ਦੇ 13 ਦੇਸ਼ਾਂ ਦੇ ਨੇਤਾਵਾਂ ਨੂੰ ਪਿੱਛੇ ਛੱਡ ਦਿੱਤਾ ਹੈ।
ਤੁਹਾਨੂੰ ਦਸ ਦੇਈਏ ਕਿ ਇਸ ਸਰਵੇ ਵਿੱਚ ਪੀਐਮ ਮੋਦੀ ਦੀ ਅਪਰੂਵਲ ਰੇਟਿੰਗ 71% ਹੈ। ਹੁਣ 13 ਤੋਂ 19 ਜਨਵਰੀ ਵਿਚਾਲੇ ਕਰਵਾਏ ਗਏ ਇਸ ਸਰਵੇਖਣ ਵਿੱਚ ਭਾਰਤੀ ਪ੍ਰਧਾਨ ਮੰਤਰੀ ਦੁਨੀਆ ਦੇ ਕਈ ਰਾਸ਼ਟਰਪਤੀਆਂ ਅਤੇ ਪ੍ਰਧਾਨ ਮੰਤਰੀਆਂ ਤੋਂ ਕਾਫੀ ਅੱਗੇ ਹਨ ।
ਭਾਰਤ ਦੇ ਪ੍ਰਧਾਨ ਮੰਤਰੀ  ਮੋਦੀ ਨੇ ਇਸ ਗ੍ਰਾਫ ਵਿੱਚ ਮੈਕਸੀਕੋ ਦੇ ਰਾਸ਼ਟਰਪਤੀ ਆਂਦਰੇ ਮੈਨੁਅਲ ਲੋਪੇਜ਼ ਓਬਰਾਡੋਰ, ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦਰਾਘੀ, ਜਰਮਨ ਚਾਂਸਲਰ ਓਲਾਫ ਸ਼ੋਲਜ਼, ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਸਮੇਤ ਕਈ ਵੱਡੇ ਨੇਤਾਵਾਂ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਸਰਵੇ ਵਿੱਚ ਅਮਰੀਕੀ ਰਾਸ਼ਟਰਪਤੀ 6ਵੇਂ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ 13ਵੇਂ ਸਥਾਨ ‘ਤੇ ਹਨ।
ਦੱਸ ਦੇਈਏ ਕਿ ਇਸ ਸਰਵੇ ਅਨੁਸਾਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 71 ਫ਼ੀਸਦੀ ਨਾਲ ਪਹਿਲੇ ਨੰਬਰ ‘ਤੇ ਹਨ। ਇਸ ਤੋਂ ਬਾਅਦ ਮੈਕਸੀਕੋ ਦੇ ਰਾਸ਼ਟਰਪਤੀ ਲੋਪੇਜ਼ ਓਬਰਾਡੋਰ 66 ਫ਼ੀਸਦੀ ਨਾਲ ਦੂਜੇ, ਇਟਲੀ ਦੀ ਪ੍ਰਧਾਨ ਮੰਤਰੀ ਮਾਰੀਆ ਦਰਾਗੀ 60 ਫ਼ੀਸਦੀ ਨਾਲ ਤੀਜੇ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ 48 ਫ਼ੀਸਦੀ ਨਾਲ ਚੌਥੇ, ਜਰਮਨ ਚਾਂਸਲਰ ਓਲਾਫ ਸ਼ੋਲਜ਼ 44 ਫ਼ੀਸਦੀ ਨਾਲ ਪੰਜਵੇਂ, ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ 43 ਫ਼ੀਸਦੀ ਨਾਲ 6ਵੇਂ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 43 ਫ਼ੀਸਦੀ ਨਾਲ 7ਵੇਂ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ 41 ਫ਼ੀਸਦੀ ਨਾਲ 8ਵੇਂ, ਸਪੇਨ ਦੇ ਰਾਸ਼ਟਰਪਤੀ ਪੇਡਰੋ ਸਾਂਚੇਜ਼ 40 ਫ਼ੀਸਦੀ ਨਾਲ 9ਵੇਂ ਤੇ ਕੋਰੀਆਈ ਰਾਸ਼ਟਰਪਤੀ ਮੂਨ ਜੇ-ਈ 40 ਫ਼ੀਸਦੀ ਨਾਲ 10ਵੇਂ ਸਥਾਨ ‘ਤੇ ਹਨ।
RELATED ARTICLES

LEAVE A REPLY

Please enter your comment!
Please enter your name here

Most Popular

Recent Comments