ਨਵੀਂ ਦਿੱਲੀ (ਨੀਰੂ): ਉੱਤਰ ਪੂਰਬੀ ਦਿੱਲੀ ‘ਚ ਦਿੱਲੀ ਪੁਲਸ ਅਕੈਡਮੀ ਦੇ ਗੋਦਾਮ ‘ਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ। ਸੂਚਨਾ ਤੋਂ ਬਾਅਦ ਅੱਧੀ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਲਾਂਕਿ ਗੋਦਾਮ ਵਿੱਚ ਰੱਖੇ 125 ਵਾਹਨ ਅਤੇ 175 ਦੋਪਹੀਆ ਵਾਹਨ ਸੜ ਕੇ ਸੁਆਹ ਹੋ ਗਏ।
ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਖਜੂਰੀ ਖਾਸ ਸਥਿਤ ਵਜ਼ੀਰਾਬਾਦ ਪੁਲਸ ਟਰੇਨਿੰਗ ਸੈਂਟਰ ਦੇ ਮਾਲ ‘ਚ ਦੁਪਹਿਰ 2:37 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ, ਜਿਨ੍ਹਾਂ ਨੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਇਸ ਅੱਗ ਵਿੱਚ ਗੋਦਾਮ ਵਿੱਚ ਖੜੀਆਂ 125 ਗੱਡੀਆਂ ਅਤੇ 175 ਦੋਪਹੀਆ ਵਾਹਨ ਸੜ ਕੇ ਸੁਆਹ ਹੋ ਗਏ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਜਾਂਚ ਤੋਂ ਬਾਅਦ ਹੀ ਕਾਰਨ ਪਤਾ ਲੱਗੇਗਾ।