Thursday, November 14, 2024
HomeCrimeAmritsar: ਪੁਲਿਸ ਨੇ ਬਰਾਮਦ ਕੀਤੀ 74 ਕਰੋੜ ਦੀ ਹੈਰੋਇਨ

Amritsar: ਪੁਲਿਸ ਨੇ ਬਰਾਮਦ ਕੀਤੀ 74 ਕਰੋੜ ਦੀ ਹੈਰੋਇਨ

ਅੰਮ੍ਰਿਤਸਰ (ਜਸਪ੍ਰੀਤ): ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਦੇ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨਾਂ ਦਾ ਪਤਾ ਲਗਾਇਆ ਹੈ। ਜਿਸ ਵਿੱਚੋਂ ਇੱਕ ਮਾਰੂਤੀ ਬਲੇਨੋ ਕਾਰ ਵਿੱਚੋਂ 10.4 ਕਿਲੋ ਹੈਰੋਇਨ (ਕੀਮਤ 72 ਕਰੋੜ ਰੁਪਏ) ਬਰਾਮਦ ਹੋਈ। ਇਸ ਜਾਣਕਾਰੀ ਦੀ ਪੁਸ਼ਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਕੀਤੀ। ਦੱਸਿਆ ਗਿਆ ਹੈ ਕਿ ਮੁਲਜ਼ਮ ਦੀ ਪਛਾਣ ਸੁਖਰਾਜ ਸਿੰਘ ਵਜੋਂ ਹੋਈ ਹੈ, ਜੋ ਬਲੇਨੋ ਕਾਰ ਦਾ ਮਾਲਕ ਅਤੇ ਹੈਰੋਇਨ ਦੀ ਖੇਪ ਦਾ ਕਥਿਤ ਸਪਲਾਇਰ ਸੀ। ਉਹ ਆਪਣੀ ਮਹਿੰਦਰਾ ਸਕਾਰਪੀਓ ਕਾਰ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵਿੱਚ ਆਪਣੇ ਸਾਥੀ ਸਮੇਤ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲੀਸ ਟੀਮ ਨੇ ਮੌਕੇ ’ਤੇ ਬਲੇਨੋ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਜੀ 1224) ਨੂੰ ਕਬਜ਼ੇ ਵਿੱਚ ਲੈ ਲਿਆ, ਜਿਸ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕਾਰਾਂ ਵਿੱਚ ਸਵਾਰ ਵਿਅਕਤੀਆਂ ਵਿਚਕਾਰ ਹੈਰੋਇਨ ਦੀ ਖੇਪ ਦੇ ਲੈਣ-ਦੇਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਸੀਆਈ ਨਵਤੇਜ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮ ਨੇ ਇੰਡੀਅਨ ਆਇਲ ਪੈਟਰੋਲ ਪੰਪ, ਪਿੰਡ ਸੁੱਖੇਵਾਲਾ, ਅੰਮ੍ਰਿਤਸਰ ਨੇੜੇ ਖੜ੍ਹੀਆਂ ਕਾਰਾਂ ਦਾ ਪਤਾ ਲਾਇਆ। ਉਸ ਸਮੇਂ ਦੋਵੇਂ ਵਾਹਨਾਂ ਦੇ ਡਰਾਈਵਰ ਸਕਾਰਪੀਓ ਕਾਰ ਕੋਲ ਖੜ੍ਹੇ ਹੋ ਕੇ ਗੱਲਾਂ ਕਰ ਰਹੇ ਸਨ। ਉਸ ਨੇ ਦੱਸਿਆ ਕਿ ਪੁਲਸ ਨੂੰ ਦੇਖ ਕੇ ਦੋਵੇਂ ਦੋਸ਼ੀ ਮਹਿੰਦਰਾ ਸਕਾਰਪੀਓ ਕਾਰ ‘ਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ, ਜਦਕਿ ਆਪਣੀ ਦੂਜੀ ਬਲੇਨੋ ਕਾਰ ਉਥੇ ਹੀ ਛੱਡ ਦਿੱਤੀ। ਬਲੇਨੋ ਕਾਰ ਦੀ ਚੈਕਿੰਗ ਕਰਨ ‘ਤੇ ਪੁਲਸ ਟੀਮ ਨੇ ਕਾਰ ‘ਚੋਂ ਹੈਰੋਇਨ ਦੀ ਖੇਪ, 1000 ਰੁਪਏ ਨਕਦ, ਸੁਖਰਾਜ ਸਿੰਘ ਦਾ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ ਦੀਆਂ ਫੋਟੋ ਕਾਪੀਆਂ ਬਰਾਮਦ ਕੀਤੀਆਂ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਰਾਜ ਸਿੰਘ ਨੇ ਸਕਾਰਪੀਓ ਕਾਰ ਵਿੱਚ ਸਫ਼ਰ ਕਰ ਰਹੇ ਵਿਅਕਤੀ ਨੂੰ ਹੈਰੋਇਨ ਦੀ ਖੇਪ ਦੇਣੀ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments