Sunday, November 24, 2024
HomePoliticsਮਹਾਰਾਸ਼ਟਰ ਚ' ਸਖ਼ਤ ਪਾਬੰਦੀਆਂ ਦੀ ਤਿਆਰੀ, 10 ਮੰਤਰੀਆਂ ਤੇ 20 ਤੋਂ ਵੱਧ...

ਮਹਾਰਾਸ਼ਟਰ ਚ’ ਸਖ਼ਤ ਪਾਬੰਦੀਆਂ ਦੀ ਤਿਆਰੀ, 10 ਮੰਤਰੀਆਂ ਤੇ 20 ਤੋਂ ਵੱਧ ਵਿਧਾਇਕਾਂ ਆਏ ਕੋਰੋਨਾ ਦੀ ਚਪੇਟ ‘ਚ

ਮਹਾਰਾਸ਼ਟਰ ‘ਚ ਕੋਰੋਨਾ ਕਾਰਨ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ ਰਾਜ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਮੰਤਰੀ ਅਤੇ ਵਿਧਾਇਕ ਕੋਰੋਨਾ ਸੰਕਰਮਿਤ ਹੋਏ ਹਨ।

ਪਵਾਰ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ 10 ਮੰਤਰੀ ਅਤੇ 20 ਤੋਂ ਵੱਧ ਵਿਧਾਇਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਪਵਾਰ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਰਹੀ ਤਾਂ ਸਰਕਾਰ ਨੂੰ ਹੋਰ ਪਾਬੰਦੀਆਂ ਲਗਾਉਣੀਆਂ ਪੈ ਸਕਦੀਆਂ ਹਨ।

ਮਹਾਰਾਸ਼ਟਰ ਵਿੱਚ ਸ਼ੁੱਕਰਵਾਰ ਨੂੰ ਕੋਵਿਡ-19 ਦੇ 8,067 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਲਗਭਗ 50 ਫੀਸਦੀ ਜ਼ਿਆਦਾ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਅੱਠ ਮਰੀਜ਼ਾਂ ਦੀ ਮੌਤ ਹੋ ਗਈ ਹੈ।

ਸੂਬੇ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਕਿਹਾ ਕਿ ਨਵੇਂ ਕੇਸਾਂ ਵਿੱਚ ਚਾਰ ਓਮੀਕਰੋਨ ਸੰਕਰਮਿਤ ਮਰੀਜ਼ ਵੀ ਸ਼ਾਮਲ ਹਨ। ਵੀਰਵਾਰ ਨੂੰ ਰਾਜ ਵਿੱਚ ਕੁੱਲ 5,368 ਮਾਮਲੇ ਸਾਹਮਣੇ ਆਏ। ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਨਾਲ ਸੰਕਰਮਣ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਭਾਰਤ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਹੁਣ ਤੇਜ਼ੀ ਫੜ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 22,775 ਨਵੇਂ ਮਾਮਲੇ ਸਾਹਮਣੇ ਆਏ ਹਨ।

ਇਸ ਦੌਰਾਨ 406 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਓਮੀਕਰੋਨ ਦੇ ਮਾਮਲੇ ਵਧ ਕੇ 1431 ਹੋ ਗਏ ਹਨ। ਇਹ ਵੇਰੀਐਂਟ 23 ਰਾਜਾਂ ਵਿੱਚ ਫੈਲਿਆ ਹੋਇਆ ਹੈ।

ਸ਼ੁੱਕਰਵਾਰ ਨੂੰ ਮੁੰਬਈ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 5,631 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ ਦਿਨ ਦੇ ਮੁਕਾਬਲੇ ਇਨਫੈਕਸ਼ਨ ਦੇ ਨਵੇਂ ਮਾਮਲਿਆਂ ‘ਚ 53 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। BMC ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਮੁੰਬਈ ‘ਚ ਪਿਛਲੇ 24 ਘੰਟਿਆਂ ਦੌਰਾਨ ਮਹਾਮਾਰੀ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੇ ਆਉਣ ਨਾਲ ਮੁੰਬਈ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 7,85,110 ਹੋ ਗਈ ਹੈ। ਹੁਣ ਤੱਕ ਕੁੱਲ 16,376 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments