ਨਵੀਂ ਦਿੱਲੀ(ਹਰਮੀਤ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਿਨੇਸ਼ ਫੋਗਾਟ ਨੂੰ ਦੇਸ਼ ਦੀ ਬਹਾਦਰ ਧੀ ਕਿਹਾ ਹੈ। ਪੀਐਮ ਮੋਦੀ ਨੇ ਕਿਹਾ ਕਿ ਵਿਨੇਸ਼ ਨੇ ਪੈਰਿਸ ਓਲੰਪਿਕ ਦੇ ਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ। ਪ੍ਰਧਾਨ ਮੰਤਰੀ ਨੇ 16 ਅਗਸਤ ਨੂੰ ਓਲੰਪਿਕ ਐਥਲੀਟਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ ਸੀ।
ਜ਼ਿਕਰਯੋਗ ਹੈ ਕਿ ਪੈਰਿਸ ਓਲੰਪਿਕ ‘ਚ 50 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਦੇ ਫਾਈਨਲ ਤੋਂ ਪਹਿਲਾਂ ਵਿਨੇਸ਼ ਨੂੰ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦੇਣਾ ਪਿਆ ਸੀ। ਇਸ ਤੋਂ ਬਾਅਦ ਵਿਨੇਸ਼ ਨੇ ਖੇਡ ਆਰਬਿਟਰੇਸ਼ਨ ‘ਚ ਇਸ ਖਿਲਾਫ ਅਪੀਲ ਦਾਇਰ ਕੀਤੀ ਸੀ। ਸਾਂਝਾ ਚਾਂਦੀ ਦਾ ਤਗਮਾ ਦੇਣ ਦੀ ਵੀ ਮੰਗ ਕੀਤੀ। ਹਾਲਾਂਕਿ 14 ਅਗਸਤ ਨੂੰ ਸਪੋਰਟਸ ਕੋਰਟ ਨੇ ਵਿਨੇਸ਼ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ।
ਵਿਨੇਸ਼ ਫੋਗਾਟ ਭਾਰਤ ਨੇ ਪੈਰਿਸ ਓਲੰਪਿਕ ਵਿੱਚ ਹੁਣ ਤੱਕ ਛੇ ਤਗਮੇ ਜਿੱਤੇ ਸਨ। ਇਸ ਵਿੱਚ ਇੱਕ ਚਾਂਦੀ ਅਤੇ ਪੰਜ ਕਾਂਸੀ ਦੇ ਤਗਮੇ ਸ਼ਾਮਲ ਸਨ।